ਡਾਕ ਵਿਭਾਗ ''ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
Saturday, Feb 12, 2022 - 10:27 AM (IST)

ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਛੁੱਕ ਉਮੀਦਵਾਰਾਂ ਤੋਂ ਸਟਾਫ਼ ਕਾਰ ਡਰਾਈਵਰ ਦੇ ਅਹੁਦਿਆਂ 'ਤੇ ਅਰਜ਼ੀਆਂ ਮੰਗੀਆਂ ਗਈਆਂ ਹਨ।
ਅਹੁਦਿਆਂ ਦਾ ਵੇਰਵਾ
ਭਾਰਤੀ ਡਾਕ ਵਿਭਾਗ ਅਨੁਸਾਰ ਕੁੱਲ 29 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣੀਆਂ ਹਨ, ਜਿਨ੍ਹਾਂ 'ਚੋਂ 8 ਅਹੁਦੇ ਓ.ਬੀ.ਸੀ. ਲਈ, 3 ਐੱਸ.ਸੀ. ਅਤੇ 3 ਈ.ਡਬਲਿਊ.ਐੱਸ. ਉਮੀਦਵਾਰਾਂ ਲਈ ਰਾਖਵੇਂ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 15 ਮਾਰਚ 2022 ਤੱਕ ਆਫ਼ਲਾਈਨ ਅਪਲਾਈ ਕਰ ਸਕਦੇ ਹਨ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਫਾਰਮ ਭਰ ਕੇ ਮੰਗੇ ਗਏ ਦਸਤਾਵੇਜ਼ਾਂ ਨਾਲ ਇਸ ਪਤੇ 'ਤੇ ਭੇਜ ਦੇਣ- ਸੀਨੀਅਰ ਮੈਨੇਜਰ, ਮੇਲ ਮੋਟਰ ਸਰਵਿਸ, ਸੀ-121, ਨਾਰਾਇਣਾ ਇੰਡਸਟਰੀਅਲ ਏਰੀਆ ਫੇਜ-1, ਨਾਰਾਇਣਾ, ਨਵੀਂ ਦਿੱਲੀ- 110028
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਅਤੇ 27 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਸਿੱਖਿਆ ਯੋਗਤਾ
ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਡਾਕ ਵਿਭਾਗ ਦਿੱਲੀ ਭਰਤੀ 2022 ਨਾਲ ਜੁੜੀ ਵਧ ਜਾਣਕਾਰੀ ਅਧਿਕਾਰਤ ਵੈੱਬਸਾਈਟ 'ਤੇ ਉਪਲੱਬਧ ਹੈ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।