UPSC ''ਚ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ
Wednesday, Jun 01, 2022 - 11:24 AM (IST)

ਨਵੀਂ ਦਿੱਲੀ- ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐੱਸ.ਸੀ.) ਨੇ ਕੁੱਲ 50 ਅਹੁਦਿਆਂ 'ਤੇ ਭਰਤੀ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 2 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਸੰਘ ਲੋਕ ਸੇਵਾ ਕਮਿਸ਼ਨ ਨੇ ਅਸਿਸਟੈਂਟ ਡਾਇਰੈਕਟਰ, ਜੂਨੀਅਰ ਸਾਇੰਟਿਸਟ ਅਫ਼ਸਰ, ਅਸਿਸਟੈਂਟ ਸਮੇਤ ਕਈ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰ ਰਹੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਨਾਲ ਸੰਬੰਧਤ ਵਿਸ਼ੇ 'ਚ ਬੈਚਲਰ ਡਿਗਰੀ ਅਤੇ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ।
ਉਮਰ
30 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ। ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਧਿਕਾਰਤ ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।