ਰੇਲਵੇ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 1300 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ
Wednesday, Aug 30, 2023 - 12:07 PM (IST)
ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਰੇਲਵੇ ਨੇ 1300 ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਇਸ ਦੇ ਅਧੀਨ ਸੈਂਟਰਲ ਰੇਲਵੇ 'ਚ ਜੂਨੀਅਰ ਇੰਜੀਨੀਅਰ, ਲੋਕੋ ਪਾਇਲਟ, ਗਾਰਡ ਅਤੇ ਟਰੇਨ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਲੋਕੋ ਪਾਇਲਟ- 732
ਤਕਨੀਸ਼ੀਅਨ- 255
ਜੂਨੀਅਰ ਇੰਜੀਨੀਅਰ- 234
ਗਾਰਡ ਟਰੇਨ ਮੈਨੇਜਰ- 82
ਆਖ਼ਰੀ ਤਾਰੀਖ਼
ਉਮੀਦਵਾਰ 2 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਰੇਲਵੇ 'ਚ ਨਿਕਲੀ ਭਰਤੀ 'ਚ ਸਿਲੈਕਟ ਹੋਣ 'ਤੇ ਉਮੀਦਵਾਰ ਨੂੰ ਹਰ ਮਹੀਨੇ 25 ਹਜ਼ਾਰ ਤੋਂ 1 ਲੱਖ ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਸਿੱਖਿਆ ਯੋਗਤਾ
ਹਰ ਅਹੁਦੇ ਲਈ ਵੱਖ-ਵੱਖ ਸਿੱਖਿਆ ਯੋਗਤਾ ਤੈਅ ਕੀਤੀ ਗਈ ਹੈ।
ਉਮਰ
ਉਮੀਦਵਾਰ ਦੀ ਉਮਰ 42 ਤੋਂ 47 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।