B.E. ਅਤੇ B.Tech ਲਈ ਸਟੀਲ ਅਥਾਰਟੀ ਆਫ ਇੰਡੀਆ ’ਚ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖ਼ਾਹ
Sunday, Nov 20, 2022 - 11:47 AM (IST)

ਨਵੀਂ ਦਿੱਲੀ- ਇੰਜੀਨੀਅਰਿੰਗ ਗ੍ਰੈਜੂਏਟਾਂ ਲਈ ਅਥਾਰਟੀ ਆਫ ਇੰਡੀਆ (SAIL) ਵਿਚ ਸ਼ਾਮਲ ਹੋਣ ਦਾ ਸੁਨਹਿਰੀ ਮੌਕਾ ਹੈ। ਸਟੀਲ ਅਥਾਰਟੀ ਆਫ ਇੰਡੀਆ (SAIL) ਨੇ ਮੈਨੇਜਰ ਅਹੁਦਿਆਂ ’ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਜ਼ਰੀਏ ਕੁੱਲ 17 ਅਸਾਮੀਆਂ ਭਰੀਆਂ ਜਾਣਗੀਆਂ। ਜੋ ਉਮੀਦਵਾਰ ਇਨ੍ਹਾਂ ਅਹੁਦਿਆਂ ਦੀ ਭਰਤੀ ਲਈ ਦਿਲਚਸਪੀ ਰੱਖਦਾ ਹੈ ਅਤੇ ਯੋਗ ਹੈ, ਉਹ ਅਧਿਕਾਰਤ ਵੈੱਬਸਾਈਟ http://sail.co.in ਜਾਂ http://sailcareers.com 'ਤੇ ਜਾ ਕੇ ਅਪਲਾਈ ਕਰ ਸਕਦਾ ਹੈ।
ਅਸਾਮੀਆਂ ਦਾ ਵੇਰਵਾ
ਕੁੱਲ ਅਹੁਦੇ- 17
ਮੈਨੇਜਰ (ਬਾਇਲਰ ਆਪ੍ਰੇਸ਼ਨ) – 09 ਅਸਾਮੀਆਂ
ਮੈਨੇਜਰ (ਪ੍ਰਾਜੈਕਟ) – 04 ਅਸਾਮੀਆਂ
ਮੈਨੇਜਰ (ਆਟੋਮੇਸ਼ਨ) – 04 ਅਸਾਮੀਆਂ
ਮਹੱਤਵਪੂਰਨ ਤਾਰੀਖਾਂ
ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਤਾਰੀਖ਼ - 18 ਨਵੰਬਰ 2022
ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਆਖਰੀ ਤਾਰੀਖ਼ - 14 ਦਸੰਬਰ 2022
ਵਿੱਦਿਅਕ ਯੋਗਤਾ
ਮੈਨੇਜਰ ਦੀਆਂ ਅਸਾਮੀਆਂ 'ਤੇ ਭਰਤੀ ਦੇ ਚਾਹਵਾਨ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਬੰਧਤ ਵਿਸ਼ੇ ਵਿਚ ਬੀ.ਈ ਜਾਂ ਬੀ.ਟੈਕ ਡਿਗਰੀ ਹੋਣੀ ਚਾਹੀਦੀ ਹੈ। ਯੋਗਤਾ ਬਾਰੇ ਹੋਰ ਵੇਰਵਿਆਂ ਲਈ ਹੇਠਾਂ ਦਿੱਤੀ ਗਈ ਭਰਤੀ ਦੇ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਉਮਰ ਹੱਦ-
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਹੱਦ 35 ਤੋਂ 37 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ ’ਚ ਛੋਟ ਦਿੱਤੀ ਜਾਵੇਗੀ।
ਅਰਜ਼ੀ ਫ਼ੀਸ
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਜਨਰਲ, EWS ਅਤੇ OBC ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 700 ਰੁਪਏ ਅਦਾ ਕਰਨੇ ਪੈਣਗੇ, ਜਦੋਂ ਕਿ SC/ST ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 200 ਰੁਪਏ ਅਦਾ ਕਰਨੇ ਪੈਣਗੇ।
ਕਿੰਨੀ ਮਿਲੇਗੀ ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ ਤਨਖ਼ਾਹ ਵਜੋਂ 80,000 ਤੋਂ 2,20,000 ਰੁਪਏ ਦਿੱਤੇ ਜਾਣਗੇ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ ’ਤੇ ਕਲਿੱਕ ਕਰੋ।