SBI ਨੇ ਇਨ੍ਹਾਂ ਅਹੁਦਿਆਂ 'ਤੇ ਕੱਢੀਆਂ ਭਰਤੀਆਂ, ਜਲਦ ਕਰੋ ਅਪਲਾਈ

10/16/2019 1:30:27 PM

ਨਵੀਂ ਦਿੱਲੀ— ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ.) ਨੇ ਸਪੈਸ਼ਲ ਕੈਡਰ ਅਫ਼ਸਰ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਦੇ ਅਧੀਨ ਕੁੱਲ 77 ਅਹੁਦਿਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਅਹੁਦਿਆਂ 'ਤੇ ਆਨਲਾਈਨ ਅਪਲਾਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਐਪਲੀਕੇਸ਼ਨ ਫੀਸ
ਅਪਲਾਈ ਕਰਨ ਵਾਲੇ ਜਨਰਲ, ਓ.ਬੀ.ਸੀ. ਅਤੇ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ 750 ਰੁਪਏ ਐਪਲੀਕੇਸ਼ਨ ਫੀਸ ਜਮ੍ਹਾ ਕਰਨੀ ਹੋਵੇਗੀ। ਉੱਥੇ ਹੀ ਐੱਸ.ਸੀ., ਐੱਸ.ਟੀ. ਅਤੇ ਦਿਵਯਾਂਗ ਵਰਗ ਦੇ ਉਮੀਦਵਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

ਇਸ ਤਰ੍ਹਾਂ ਹੋਵੇਗੀ ਚੋਣ
ਇਸ ਪੋਸਟ ਲਈ ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਇਸ ਲਈ ਕੋਈ ਲਿਖਤੀ ਪ੍ਰੀਖਿਆ ਨਹੀਂ ਲਈ ਜਾਵੇਗੀ। ਉਮੀਦਵਾਰਾਂ ਨੂੰ ਬੈਂਕ ਪੈਨਲ ਵਲੋਂ ਆਧਾਰਤ ਯੋਗਤਾਵਾਂ ਦੇ ਆਧਾਰ 'ਤੇ ਚੁਣਿਆ ਜਾਵੇਗਾ। ਸਿਰਫ਼ ਚੁਣੇ ਗਏ ਉਮੀਦਵਾਰਾਂ ਨੂੰ ਹੀ ਇੰਟਰਵਿਊ ਲਈ ਬੁਲਾਇਆ ਜਾਵੇਗਾ। ਆਖਰੀ ਮੈਰਿਟ ਲਿਸਟ ਉਮੀਦਵਾਰਾਂ ਦੇ ਇੰਟਰਵਿਊ ਦੇ ਸਕੋਰ ਦੇ ਆਧਾਰ 'ਤੇ ਤਿਆਰ ਕੀਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ
ਇਛੁੱਕ ਅਤੇ ਯੋਗ ਉਮੀਦਵਾਰ ਆਫੀਸ਼ੀਅਲ ਵੈੱਬਸਾਈਟ https://sbi.co.in 'ਤੇ ਅਪਲਾਈ ਕਰ ਸਕਦੇ ਹਨ।


DIsha

Content Editor

Related News