12ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

Wednesday, Dec 23, 2020 - 12:17 PM (IST)

ਨਵੀਂ ਦਿੱਲੀ : ਕੋਰੋਨਾ ਸੰਕਟ ਵਿਚ ਨੌਕਰੀ ਦਾ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਦੱਖਣੀ ਪੱਛਮੀ ਰੇਲਵੇ ਨੇ ਸਾਲ 2020-21 ਲਈ ਸਪੋਰਟਸ ਕੋਟੇ ਤਹਿਤ ਗਰੁੱਪ ਸੀ ਅਹੁਦਿਆਂ ’ਤੇ ਭਰਤੀ ਕੱਢੀ ਹੈ। ਯੋਗ ਅਤੇ ਇਛੁੱਕ ਉਮੀਦਵਾਰ 28 ਦਸੰਬਰ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਮਹੱਤਵਪੂਰਨ ਤਾਰੀਖ਼ਾਂ

  • ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ - 28 ਨਵੰਬਰ 2020
  • ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ - 28 ਦਸੰਬਰ 2020

ਉਮਰ ਹੱਦ
18 ਸਾਲ ਤੋਂ 25 ਸਾਲ

ਅਹੁਦਿਆਂ ਦੀ ਗਿਣਤੀ
ਕੁੱਲ ਅਹੁਦੇ - 21

ਵਿੱਦਿਅਕ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ 12ਵੀਂ ਪਾਸ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://www.rrchubli.in/ 'ਤੇ ਜਾ ਕੇ ਆਨਲਾਈ ਅਪਲਾਈ ਕਰ ਸਕਦੇ ਹਨ।


cherry

Content Editor

Related News