12ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

Monday, Dec 28, 2020 - 10:19 AM (IST)

12ਵੀਂ ਪਾਸ ਨੌਜਵਾਨਾਂ ਲਈ ਰੇਲਵੇ ’ਚ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

ਨਵੀਂ ਦਿੱਲੀ : ਕੋਰੋਨਾ ਸੰਕਟ ਵਿਚ ਨੌਕਰੀ ਦਾ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਦੱਖਣੀ ਪੱਛਮੀ ਰੇਲਵੇ ਨੇ ਸਾਲ 2020-21 ਲਈ ਸਪੋਰਟਸ ਕੋਟੇ ਤਹਿਤ ਗਰੁੱਪ ਸੀ ਅਹੁਦਿਆਂ ’ਤੇ ਭਰਤੀ ਕੱਢੀ ਹੈ ਅਤੇ ਇਨ੍ਹਾਂ ਅਹੁਦਿਆਂ ਦੇ ਭਰਤੀ ਲਈ ਅੱਜ ਆਖ਼ਰੀ ਮੌਕਾ ਹੈ। 

ਮਹੱਤਵਪੂਰਨ ਤਾਰੀਖ਼ਾਂ

  • ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ - 28 ਨਵੰਬਰ 2020
  • ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ - 28 ਦਸੰਬਰ 2020

ਉਮਰ ਹੱਦ
18 ਸਾਲ ਤੋਂ 25 ਸਾਲ

ਅਹੁਦਿਆਂ ਦੀ ਗਿਣਤੀ
ਕੁੱਲ ਅਹੁਦੇ - 21

ਵਿੱਦਿਅਕ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ 12ਵੀਂ ਪਾਸ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://www.rrchubli.in/ 'ਤੇ ਜਾ ਕੇ ਆਨਲਾਈ ਅਪਲਾਈ ਕਰ ਸਕਦੇ ਹਨ।


author

cherry

Content Editor

Related News