ਭਾਰਤੀ ਫ਼ੌਜ ’ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

Tuesday, Apr 13, 2021 - 11:28 AM (IST)

ਭਾਰਤੀ ਫ਼ੌਜ ’ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਨਵੀਂ ਦਿੱਲੀ : ਜੇਕਰ ਤੁਸੀਂ ਵੀ ਫ਼ੌਜ ਵਿਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਭਾਰਤੀ ਫ਼ੌਜ ਇਕ ਸੁਨਹਿਰੀ ਮੌਕਾ ਲੈ ਕੇ ਆਈ ਹੈ। ਹਾਲ ਹੀ ਵਿਚ ਐਸ.ਐਸ.ਸੀ. ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਆ ਹੈ, ਜਿਸ ਤਹਿਤ ਫ਼ੌਜ ਵਿਚ ਹਜ਼ਾਰਾਂ ਅਹੁਦਿਆਂ ’ਤੇ ਭਰਤੀਆਂ ਨਿਕਲੀਆਂ ਹਨ। ਯੋਗ ਅਤੇ ਚਾਹਵਾਨ ਉਮੀਦਵਾਰ 10 ਅਪ੍ਰੈਲ 2021 ਤੱਕ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਬੈਚਾਂ ’ਚ ਹੋਵੇਗੀ ਭਰਤੀ

  • ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ.)
  • ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.)
  • ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐਫ.)
  • ਭਾਰਤ-ਤਿੱਬਤ ਬਾਰਡਰ ਪੁਲਸ (ਆਈ.ਟੀ.ਬੀ.ਪੀ.)
  • ਹਥਿਆਰਬੰਦ ਬਾਰਡਰ ਪੁਲਸ (ਐਸ.ਐਸ.ਬੀ.)
  • ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.)
  • ਸਕੱਤਰੇਤ ਸੁਰੱਖਿਆ ਫੋਰਸ (ਐਸ.ਐਸ.ਐਫ.)
  • ਅਸਮ ਰਾਈਫਲਸ

ਮਹੱਤਵਪੂਰਨ ਤਾਰੀਖ਼ਾਂ

  • ਅਰਜ਼ੀ ਦੇਣ ਦੀ ਆਖ਼ਰੀ ਤਾਰੀਖ - 10 ਮਈ 2021
  • ਪ੍ਰੀਖਿਆ ਦੀ ਤਾਰੀਖ਼-  2 ਤੋਂ 25 ਅਗਸਤ 2021

ਉਮਰ ਹੱਦ
ਉਮੀਦਵਾਰਾਂ ਦੀ ਉਮਰ 18 ਸਾਲ ਤੋਂ 23 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਐਸ.ਐਸ.ਸੀ. ਦੀ ਅਧਿਕਾਰਤ ਵੈਬਸਾਈਟ https://ssc.nic.in/ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
 


author

cherry

Content Editor

Related News