ਅਧਿਆਪਕ ਦੇ 5807 ਅਹੁਦਿਆਂ ''ਤੇ ਨਿਕਲੀਆਂ ਹਨ ਭਰਤੀਆਂ, ਜਲਦ ਕਰੋ ਅਪਲਾਈ

05/29/2021 11:26:02 AM

ਨਵੀਂ ਦਿੱਲੀ- ਦਿੱਲੀ ਦੇ ਅਧੀਨ ਸੇਵਾ ਚੋਣ ਬੋਰਡ (ਡੀ.ਐੱਸ.ਐੱਸ.ਐੱਸ.ਬੀ) ਨੇ ਟਰੇਨੀ ਗਰੈਜੂਏਟ ਟੀਚਰ (ਟੀ.ਜੀ.ਟੀ.) ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ। 

ਆਖ਼ਰੀ ਤਾਰੀਖ਼
ਉਮੀਦਵਾਰ 3 ਜੁਲਾਈ 2021 ਤੱਕ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ
ਕੁੱਲ 5807 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।

ਸਿੱਖਿਆ ਯੋਗਤਾ
ਉਮੀਦਵਾਰ ਕੋਲ ਸੰਬੰਧਤ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਅਤੇ 45 ਫੀਸਦੀ ਅੰਕ ਹੋਣੇ ਚਾਹੀਦੇ ਹਨ।
ਸਿਖਲਾਈ ਸਿੱਖਿਆ 'ਚ ਡਿਗਰੀ/ਡਿਪਲੋਮਾ
ਸੀ.ਟੀ.ਈ.ਟੀ. ਪ੍ਰੀਖਿਆ ਪਾਸ

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ 4 ਜੂਨ ਤੋਂ ਅਧਿਕਾਰਤ ਵੈੱਬਸਾਈਟ https://dsssb.delhi.gov.in/ 'ਤੇ ਜਾ ਕੇ ਐਪਲੀਕੇਸ਼ਨ ਫਾਰਮ ਭਰ ਸਕਦੇ ਹਨ।

DIsha

This news is Content Editor DIsha