ਰੇਲਵੇ ''ਚ 10ਵੀਂ ਪਾਸ ਲਈ ਨਿਕਲੀਆਂ ਹਨ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ

05/25/2022 10:40:44 AM

ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਦੀ ਚੰਗੀ ਖ਼ਬਰ ਹੈ। ਦੱਖਣ ਪੂਰਬੀ ਮੱਧ ਰੇਲਵੇ ਨੇ ਵੱਖ-ਵੱਖ ਟਰੇਡਾਂ 'ਚ ਅਪ੍ਰੇਂਟਿਸ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ।

ਅਹੁਦਿਆਂ ਦਾ ਵੇਰਵਾ
ਦੱਖਣ ਪੂਰਬੀ ਮੱਧ ਰੇਲਵੇ ਨੇ ਕੁੱਲ 2077 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ 'ਚੋਂ 1033 ਭਰਤੀਆਂ ਰਾਏਪੁਰ ਡਿਵੀਜ਼ਨ ਲਈ ਅਤੇ 1044 ਭਰਤੀਆਂ ਨਾਗਪੁਰ ਡਿਵੀਜ਼ਨ ਲਈ ਨਿਕਲੀਆਂ ਹਨ।

ਆਖ਼ਰੀ ਤਾਰੀਖ਼
ਉਮੀਦਵਾਰ 3 ਜੂਨ 2022 ਤੱਕ ਅਪਲਾਈ ਕਰ ਸਕਦੇ ਹਨ।

ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰ ਰਹੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 10ਵੀਂ ਪ੍ਰੀਖਿਆ ਪਾਸ ਹੋਣਾ ਚਾਹੀਦਾ। 

ਉਮਰ
ਉਮੀਦਵਾਰਾਂ ਦੀ ਉਮਰ 15 ਤੋਂ 24 ਸਾਲ ਤੈਅ ਕੀਤੀ ਗਈ ਹੈ। ਸਰਕਾਰੀ ਮਾਪਦੰਡਾਂ ਅਨੁਸਾਰ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਲਈ ਉਮਰ 'ਚ ਛੋਟ ਹੋਵੇਗੀ।

ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰਾਂ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha