ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ, ਮਿਲੇਗੀ 2.20 ਲੱਖ ਤੱਕ ਤਨਖਾਹ
Friday, Jul 28, 2023 - 11:30 AM (IST)

ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸਾਇੰਟਿਸਟ ਦੇ ਅਹੁਦਿਆਂ 'ਤੇ ਭਰਤੀ ਕੱਢੀ ਹੈ। ਜਿਸ ਦੇ ਅਧੀਨ ਪ੍ਰਾਜੈਕਟ ਸਾਇੰਟਿਸਟ ਦੀ ਭਰਤੀ ਕੰਪਿਊਟਰ ਸਾਇੰਟਿਸਟ ਐਂਡ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਐਂਡ ਕਮਿਊਨਿਕੇਸ਼ਨ ਇੰਜੀਨੀਅਰਿੰਗ, ਮੈਕੇਨਿਕਲ ਇੰਜੀਨੀਅਰਿੰਗ ਸਮੇਤ 55 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 11 ਅਗਸਤ 2023 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਗਰੈਜੂਏਟ ਹੋਣਾ ਚਾਹੀਦਾ ਹੈ।
ਤਨਖਾਹ
ਉਮੀਦਵਾਰ ਨੂੰ 2 ਲੱਖ 20 ਹਜ਼ਾਰ 717 ਰੁਪਏ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 35 ਸਾਲ ਤੋਂ 55 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।