ਪੁਲਸ 'ਚ ਕਾਂਸਟੇਬਲ ਦੇ ਅਹੁਦੇ 'ਤੇ ਨਿਕਲੀ ਭਰਤੀ, 12ਵੀਂ ਪਾਸ ਕਰਨ ਅਪਲਾਈ

Thursday, Dec 14, 2023 - 01:27 PM (IST)

ਪੁਲਸ 'ਚ ਕਾਂਸਟੇਬਲ ਦੇ ਅਹੁਦੇ 'ਤੇ ਨਿਕਲੀ ਭਰਤੀ, 12ਵੀਂ ਪਾਸ ਕਰਨ ਅਪਲਾਈ

ਨਵੀਂ ਦਿੱਲੀ- ਪੁਲਸ 'ਚ ਨੌਕਰੀ ਕਰਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਪ੍ਰਮੋਸ਼ਨ ਬੋਰਡ (UPPBPB) ਨੇ ਪੁਲਸ ਕਾਂਸਟੇਬਲ ਦੇ 546 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਯੂ. ਪੀ. ਪੁਲਸ ਸਪੋਰਟਸ ਕੋਟਾ ਭਰਤੀ ਲਈ ਆਨਲਾਈਨ ਅਰਜ਼ੀਆਂ 14 ਦਸੰਬਰ 2023 ਤੋਂ ਲਈਆਂ ਜਾਣਗੀਆਂ। 

ਕੁੱਲ ਅਹੁਦੇ

546 ਕਾਂਸਟਬੇਲ ਦੇ ਅਹੁਦੇ

ਜ਼ਰੂਰੀ ਤਾਰੀਖ਼ਾਂ

ਯੂ. ਪੀ. ਪੁਲਸ ਦੀ ਇਸ ਭਰਤੀ ਲਈ ਐਪਲੀਕੇਸ਼ਨ ਪ੍ਰੋਸੈੱਸ 14 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ ਉਮੀਦਵਾਰਾਂ ਨੂੰ 1 ਜਨਵਰੀ 2024 ਤੱਕ ਦਾ ਸਮਾਂ ਦਿੱਤਾ ਜਾਵੇਗਾ।

ਵਿੱਦਿਅਕ ਯੋਗਤਾ

ਯੂ. ਪੀ. ਪੁਲਸ ਦੀ ਕਾਂਸਟੇਬਲ ਭਰਤੀ ਲਈ ਉਮੀਦਵਾਰਾਂ ਲਈ ਜ਼ਰੂਰੀ ਹੈ ਕਿ ਉਨ੍ਹਾਂ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਦਾ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਮੀਦਵਾਰ ਸਪੋਰਟਸ ਪਰਸਨ ਵੀ ਹੋਣਾ ਚਾਹੀਦਾ ਹੈ।

ਉਮਰ ਹੱਦ

ਇਸ ਭਰਤੀ ਲਈ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 22 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ। 

ਅਰਜ਼ੀ ਫ਼ੀਸ

ਅਪਲਾਈ ਕਰਦੇ ਸਮੇਂ ਅਰਜ਼ੀ ਫੀਸ ਦੇ ਰੂਪ ਵਿਚ 400 ਰੁਪਏ ਦੇਣੇ ਹੋਣਗੇ।

ਚੋਣ ਪ੍ਰਕਿਰਿਆ

ਯੂ. ਪੀ. ਪੁਲਸ ਕਾਂਸਟੇਬਲ ਦੀ ਭਰਤੀ ਲਈ ਉਮੀਦਵਾਰਾਂ ਨੂੰ ਸਰੀਰਕ ਟੈਸਟ ਅਤੇ ਸਪੋਰਟਸ ਟਰਾਇਲ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਚੁਣਿਆ ਜਾਵੇਗਾ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

Tanu

Content Editor

Related News