CAPF 'ਚ ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਤੇ ਹੋਰ ਸ਼ਰਤਾਂ
Monday, May 01, 2023 - 11:04 AM (IST)

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਸੰਘ ਲੋਕ ਸੇਵਾ ਕਮਿਸ਼ਨ (UPSC) ਵਲੋਂ 322 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਨੋਟੀਫ਼ਿਕੇਸ਼ਨ ਕਮਿਸ਼ਨ ਨੇ http://upsc.nic.in 'ਤੇ ਜਾਰੀ ਕਰ ਦਿੱਤਾ ਹੈ। ਇੱਛੁਕ ਅਤੇ ਯੋਗ ਉਮੀਦਵਾਰ ਜੋ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫ਼ਿਕੇਸ਼ਨ ਮੁਤਾਬਕ ਕਮਿਸ਼ਨ ਵਲੋਂ ਇਨ੍ਹਾਂ ਭਰਤੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 16 ਮਈ ਹੈ। ਉਮੀਦਵਾਰਾਂ ਨੂੰ ਸਲਾਹ ਹੈ ਕਿ ਉਹ ਤੈਅ ਤਾਰੀਖ਼ ਤੱਕ ਅਪਲਾਈ ਕਰ ਦੇਣ। ਕਿਉਂਕਿ ਕਮਿਸ਼ਨ ਵਲੋਂ ਕਿਸੇ ਵੀ ਉਮੀਦਵਾਰ ਦਾ ਫਾਰਮ ਤੈਅ ਤਾਰੀਖ਼ ਮਗਰੋਂ ਮਨਜ਼ੂਰ ਨਹੀਂ ਕੀਤਾ ਜਾਵੇਗਾ।
ਅਹੁਦਿਆਂ ਦੇ ਵੇਰਵੇ
ਨੋਟੀਫਿਕੇਸ਼ਨ ਮੁਤਾਬਕ ਕਮਿਸ਼ਨ ਨੇ 322 ਭਰਤੀਆਂ 'ਚ BSF 'ਚ 86, CRPF 'ਚ 55, CISF 'ਚ 91, ITBP 'ਚ 60 ਅਤੇ SSB 'ਚ 30 ਅਸਾਮੀਆਂ ਕੱਢੀਆਂ ਹਨ।
ਵਿੱਦਿਅਕ ਯੋਗਤਾ
ਭਰਤੀ ਲਈ ਉਹ ਸਾਰੇ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਕਿਸੇ ਵੀ ਸਟ੍ਰੀਮ ਤੋਂ ਗ੍ਰੈਜੂਏਸ਼ਨ ਕੀਤੀ ਹੈ। ਇਸ ਦੇ ਨਾਲ ਹੀ ਗ੍ਰੈਜੂਏਸ਼ਨ ਫਾਈਨਲ ਸਾਲ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 25 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 5 ਸਾਲ ਦੀ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਈ ਸਭ ਤੋਂ ਪਹਿਲਾਂ ਪ੍ਰੀਲਿਮਜ਼ ਪ੍ਰੀਖਿਆ ਹੋਵੇਗੀ। ਇਸ ਤੋਂ ਬਾਅਦ ਮੇਨਸ ਪ੍ਰੀਖਿਆ ਹੋਵੇਗੀ। ਦੋਵੇਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ PET, PST, ਇੰਟਰਵਿਊ ਅਤੇ GD ਲਈ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਅੰਤਿਮ ਨਤੀਜਾ ਜਾਰੀ ਕੀਤਾ ਜਾਵੇਗਾ।
ਪ੍ਰੀਖਿਆ ਪੈਟਰਨ
ਲਿਖਤੀ ਪ੍ਰੀਖਿਆ ਵਿਚ ਦੋ ਪੇਪਰ ਹੋਣਗੇ। ਪਹਿਲਾ ਪੇਪਰ ਜਨਰਲ ਐਬਿਲਟੀ ਅਤੇ ਇੰਟੈਲੀਜੈਂਸ ਦਾ ਹੋਵੇਗਾ। ਇਹ ਪ੍ਰਸ਼ਨ ਪੱਤਰ 250 ਅੰਕਾਂ ਦਾ ਹੈ। ਜਦਕਿ ਦੂਜਾ ਪੇਪਰ ਜਰਨਲ ਸਟੱਡੀਜ਼ ਦਾ ਹੋਵੇਗਾ। ਇਹ ਪੇਪਰ 200 ਅੰਕਾਂ ਦਾ ਹੋਵੇਗਾ।
ਅਰਜ਼ੀ ਫ਼ੀਸ
ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 200 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਵਧੇਰੇ ਵੇਰਵਿਆਂ ਦੀ ਸਰਕਾਰੀ ਵੈੱਬਸਾਈਟ 'ਤੇ ਜਾਂਚ ਕੀਤੀ ਜਾ ਸਕਦੀ ਹੈ।
ਇਸ ਤਰ੍ਹਾਂ ਕਰੋ ਚੈੱਕ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ upsc.nic.in 'ਤੇ ਜਾਓ।
ਫਿਰ ਭਰਤੀ ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਬਣਾਓ।
ਫਾਰਮ ਭਰੋ ਅਤੇ ਫੀਸ ਜਮ੍ਹਾਂ ਕਰੋ।
ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।
ਵਧੇਰੇ ਜਾਣਕਾਰੀ ਲਈ ਹੇਠਾਂ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।