BSF, CRPF ਸਮੇਤ ਇਨ੍ਹਾਂ ਅਹੁਦਿਆਂ 'ਤੇ ਨਿਕਲੀ ਬੰਪਰ ਭਰਤੀ, ਜਾਣੋ ਪੂਰਾ ਵੇਰਵਾ
Sunday, May 07, 2023 - 12:17 PM (IST)
ਨਵੀਂ ਦਿੱਲੀ- ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ ਹੈ। ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਸੈਂਟਰਲ ਆਰਮਡ ਪੁਲਸ ਫੋਰਸੇਜ਼ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜੋ ਉਮੀਦਵਾਰ BSF, CISF, CRPF, ITBP ਅਤੇ SSB ਭਰਤੀ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਲਈ ਇਹ ਚੰਗਾ ਮੌਕਾ ਹੈ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://upsc.nic.in 'ਤੇ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਭਰਤੀ ਨੋਟੀਫ਼ਿਕੇਸ਼ਨ ਮੁਤਾਬਕ ਇਸ ਭਰਤੀ ਮੁਹਿੰਮ ਜ਼ਰੀਏ 300 ਤੋਂ ਵਧੇਰੇ ਖਾਲੀ ਅਹੁਦੇ ਭਰੇ ਜਾਣਗੇ। ਆਨਲਾਈਨ ਪ੍ਰਕਿਰਿਆ 26 ਅਪ੍ਰੈਲ 2023 ਤੋਂ ਸ਼ੁਰੂ ਹੋ ਚੁੱਕੀ ਹੈ। ਕਮਿਸ਼ਨ ਵਲੋਂ ਇਨ੍ਹਾਂ ਭਰਤੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 16 ਮਈ ਹੈ। ਭਰਤੀ ਪ੍ਰੀਖਿਆ 6 ਅਗਸਤ 2023 ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਲਈ ਐਡਮਿਟ ਕਾਰਡ ਉੱਚਿਤ ਸਮੇਂ ਤੋਂ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ 'ਤੇ ਜਾਰੀ ਕਰ ਦਿੱਤੇ ਜਾਣਗੇ।
ਅਹੁਦਿਆਂ ਦੇ ਵੇਰਵੇ
ਨੋਟੀਫਿਕੇਸ਼ਨ ਮੁਤਾਬਕ ਕਮਿਸ਼ਨ ਨੇ 322 ਭਰਤੀਆਂ 'ਚ BSF 'ਚ 86, CRPF 'ਚ 55, CISF 'ਚ 91, ITBP 'ਚ 60 ਅਤੇ SSB 'ਚ 30 ਅਸਾਮੀਆਂ ਕੱਢੀਆਂ ਹਨ।
ਵਿੱਦਿਅਕ ਯੋਗਤਾ
ਭਰਤੀ ਲਈ ਉਹ ਸਾਰੇ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਕਿਸੇ ਵੀ ਸਟ੍ਰੀਮ ਤੋਂ ਗ੍ਰੈਜੂਏਸ਼ਨ ਕੀਤੀ ਹੈ। ਇਸ ਦੇ ਨਾਲ ਹੀ ਗ੍ਰੈਜੂਏਸ਼ਨ ਫਾਈਨਲ ਸਾਲ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 25 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 5 ਸਾਲ ਦੀ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਯੋਗ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਰੀਰਕ ਟੈਸਟ ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। ਲਿਖਤੀ ਪ੍ਰੀਖਿਆ 6 ਅਗਸਤ 2023 ਨੂੰ ਦੋ ਸ਼ਿਫਟਾਂ ਵਿਚ ਹੋਵੇਗੀ। ਪੇਪਰ-1 ਸਵੇਰੇ 10 ਵਜੇ ਤੋਂ 12 ਵਜੇ ਤੱਕ ਅਤੇ ਪੇਪਰ-2 ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਅਰਜ਼ੀ ਫ਼ੀਸ
ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 200 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਵਧੇਰੇ ਵੇਰਵਿਆਂ ਦੀ ਸਰਕਾਰੀ ਵੈੱਬਸਾਈਟ 'ਤੇ ਜਾਂਚ ਕੀਤੀ ਜਾ ਸਕਦੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
UPSC CAPF Recruitment 2023