CAPF 'ਚ ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਅੱਜ ਆਖ਼ਰੀ ਮੌਕਾ, ਜਲਦੀ ਕਰੋ ਅਪਲਾਈ

05/16/2023 11:10:36 AM

ਨਵੀਂ ਦਿੱਲੀ- ਨੌਕਰੀ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਸੰਘ ਲੋਕ ਸੇਵਾ ਕਮਿਸ਼ਨ (UPSC) ਵਲੋਂ 322 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ। ਜੋ ਉਮੀਦਵਾਰ BSF, CISF, CRPF, ITBP ਅਤੇ SSB ਭਰਤੀ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਲਈ ਅੱਜ ਅਪਲਾਈ ਕਰਨ ਦਾ ਆਖ਼ਰੀ ਮੌਕਾ ਹੈ। ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://upsc.nic.in 'ਤੇ  'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਨੋਟੀਫ਼ਿਕੇਸ਼ਨ ਮੁਤਾਬਕ ਕਮਿਸ਼ਨ ਵਲੋਂ 322 ਭਰਤੀਆਂ ਵਿਚ BSF 'ਚ 86, CRPF 'ਚ 55, CISF 'ਚ 91, ITBP 'ਚ 60 ਅਤੇ SSB 'ਚ 30 ਅਸਾਮੀਆਂ ਕੱਢੀਆਂ ਹਨ। ਅਪਲਾਈ ਕਰਨ ਦੀ ਅੱਜ ਆਖ਼ਰੀ ਤਾਰੀਖ਼ ਹੈ। 

ਵਿੱਦਿਅਕ ਯੋਗਤਾ

ਭਰਤੀ ਲਈ ਉਹ ਸਾਰੇ ਉਮੀਦਵਾਰ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਕਿਸੇ ਵੀ ਸਟ੍ਰੀਮ ਤੋਂ ਗ੍ਰੈਜੂਏਸ਼ਨ ਕੀਤੀ ਹੈ। ਇਸ ਦੇ ਨਾਲ ਹੀ ਗ੍ਰੈਜੂਏਸ਼ਨ ਫਾਈਨਲ ਸਾਲ ਦੀ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ।

ਉਮਰ ਹੱਦ

ਅਸਿਸਟੈਂਟ ਕਮਾਂਡੈਂਟ ਦੇ ਅਹੁਦਿਆਂ 'ਤੇ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 25 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 5 ਸਾਲ ਦੀ ਛੋਟ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ

ਯੋਗ ਉਮੀਦਵਾਰਾਂ ਦੀ ਚੋਣ ਲਈ ਉਮੀਦਵਾਰਾਂ ਦਾ ਸਭ ਤੋਂ ਪਹਿਲਾਂ ਪ੍ਰੀਲਿਮ ਪ੍ਰੀਖਿਆ (prelims exam) ਹੋਵੇਗਾ। ਇਸ ਤੋਂ ਇਲਾਵਾ ਸਰੀਰਕ ਟੈਸਟ ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਚੋਣ ਕੀਤੀ ਜਾਵੇਗੀ। 

ਪ੍ਰੀਖਿਆ ਪੈਟਰਨ

ਲਿਖਤੀ ਪ੍ਰੀਖਿਆ ਵਿਚ ਦੋ ਪੇਪਰ ਹੋਣਗੇ। ਪਹਿਲਾ ਪੇਪਰ ਜਨਰਲ ਐਬਿਲਟੀ ਅਤੇ ਇੰਟੈਲੀਜੈਂਸ ਦਾ ਹੋਵੇਗਾ। ਇਹ ਪ੍ਰਸ਼ਨ ਪੱਤਰ 250 ਅੰਕਾਂ ਦਾ ਹੈ। ਜਦਕਿ ਦੂਜਾ ਪੇਪਰ ਜਰਨਲ ਸਟੱਡੀਜ਼ ਦਾ ਹੋਵੇਗਾ। ਇਹ ਪੇਪਰ 200 ਅੰਕਾਂ ਦਾ ਹੋਵੇਗਾ।

ਅਰਜ਼ੀ ਫ਼ੀਸ

ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 200 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਵਧੇਰੇ ਵੇਰਵਿਆਂ ਦੀ ਸਰਕਾਰੀ ਵੈੱਬਸਾਈਟ 'ਤੇ ਜਾਂਚ ਕੀਤੀ ਜਾ ਸਕਦੀ ਹੈ। ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ PET, PST, ਇੰਟਰਵਿਊ ਅਤੇ GD ਲਈ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਅੰਤਿਮ ਨਤੀਜਾ ਜਾਰੀ ਕੀਤਾ ਜਾਵੇਗਾ।

ਵਧੇਰੇ ਜਾਣਕਾਰੀ ਲਈ ਹੇਠਾਂ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
UPSC CAPF Recruitment 2023


Tanu

Content Editor

Related News