UPSC EPFO ਲਈ ਨਿਕਲੀ ਬੰਪਰ ਭਰਤੀ, ਜਾਣੋ ਸਿੱਖਿਆ ਯੋਗਤਾ, ਉਮਰ ਹੱਦ ਤੇ ਹੋਰ ਸ਼ਰਤਾਂ

03/14/2023 11:01:27 AM

ਨਵੀਂ ਦਿੱਲੀ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ​​ਅਹੁਦਿਆਂ 'ਤੇ ਬੰਪਰ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਭਰਤੀ ਰਾਹੀਂ ਸੰਸਥਾ ਵਿਚ 577 ਅਸਾਮੀਆਂ ਭਰੀਆਂ ਜਾਣਗੀਆਂ। ਜੋ ਵੀ ਉਮੀਦਵਾਰ ਇਸ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ http://www.upsconline.nic.in 'ਤੇ ਜਾ ਕੇ ਆਪਣਾ ਬਿਨੈ-ਪੱਤਰ ਭਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਆਨਲਾਈਨ ਅਪਲਾਈ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਮੀਦਵਾਰਾਂ ਅਪਲਾਈ ਲਈ 17 ਮਾਰਚ, 2023 ਤੱਕ ਦਾ ਸਮਾਂ ਦਿੱਤਾ ਜਾਵੇਗਾ। 

ਕੁੱਲ ਅਹੁਦੇ

ਇਸ ਭਰਤੀ ਜ਼ਰੀਏ ਕੁੱਲ 577 ਅਹੁਦਿਆਂ ਨੂੰ ਭਰਿਆ ਜਾਵੇਗਾ। ਇਨਫੋਰਸਮੈਂਟ ਅਫਸਰ/ਅਕਾਊਂਟ ਅਫਸਰ ਲਈ 418 ਅਹੁਦੇ ਅਤੇ ਸਹਾਇਕ ਪ੍ਰਾਵੀਡੈਂਟ ਫੰਡ ਕਮਿਸ਼ਨਰ ​​ਲਈ 159 ਅਹੁਦੇ ਹਨ।

ਸਿੱਖਿਅਕ ਯੋਗਤਾ

ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਦਾ ਸਰਟੀਫ਼ਿਕੇਟ ਹੋਣਾ ਜ਼ਰੂਰੀ ਹੈ। ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਕਿਸੇ ਵੀ ਵਿਸ਼ੇ ਵਿਚ ਬੈਚਲਰ ਡਿਗਰੀ। ਯੋਗਤਾ ਦੇ ਵਿਸ਼ੇ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਅਪਲਾਈ ਤੋਂ ਪਹਿਲਾਂ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰ ਕੇ ਭਰਤੀ ਦਾ ਨੋਟੀਫ਼ਿਕੇਸ਼ਨ ਜ਼ਰੂਰ ਪੜ੍ਹਿਆ ਜਾਵੇ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ

ਉਮਰ ਹੱਦ

ਅਕਾਊਂਟ ਅਫ਼ਸਰ ਦੇ ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 30 ਸਾਲ ਹੈ, ਜਦਕਿ EPFO ਅਹੁਦਿਆਂ 'ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 35 ਸਾਲ ਤੈਅ ਕੀਤੀ ਗਈ ਹੈ।

ਅਰਜ਼ੀ ਫ਼ੀਸ

ਅਪਲਾਈ ਕਰਨ ਵਾਲੇ ਜਨਰਲ ਵਰਗ ਦੇ ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਦੇ ਰੂਪ ਵਿਚ 25 ਰੂਪਏ ਦੇਣੇ ਹੋਣਗੇ, ਉੱਥੇ ਹੀ ST,SC ਅਤੇ ਮਹਿਲਾ ਵਰਗ ਦੇ ਉਮੀਦਵਾਰਾਂ ਨੂੰ ਕੋਈ ਫ਼ੀਸ ਨਹੀਂ ਦੇਣੀ ਹੋਵੇਗੀ।


 

Tanu

This news is Content Editor Tanu