ਖੇਤੀਬਾੜੀ ਨਾਲ ਸਬੰਧਿਤ ਵਿਅਕਤੀਆਂ ਲਈ ਖ਼ੁਸ਼ਖ਼ਬਰੀ, ਕਰੀਬ 200 ਅਹੁਦਿਆਂ 'ਤੇ ਨਿਕਲੀ ਭਰਤੀ
Saturday, Mar 25, 2023 - 10:34 AM (IST)

ਨਵੀਂ ਦਿੱਲੀ- ਖੇਤੀਬਾੜੀ ਦੇ ਖੇਤਰ 'ਚ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਦੇ ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਦੇ ਅਧੀਨ ਆਉਣ ਵਾਲੇ ਖੇਤੀਬਾੜੀ ਸਾਇੰਟਿਸਟ ਰਿਕਰੂਟਮੈਂਟ (ਭਰਤੀ) ਬੋਰਡ 'ਚ 195 ਅਹੁਦਿਆਂ 'ਤੇ ਭਰਤੀ ਨਿਕਲੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 10 ਅਪ੍ਰੈਲ 2023 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵੱਧ ਤੋਂ ਵੱਧ 35 ਸਾਲ ਤੱਕ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਵੱਧ-ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।
ਸਿੱਖਿਆ ਯੋਗਤਾ
ਭਰਤੀ ਪ੍ਰਕਿਰਿਆ 'ਚ ਸ਼ਾਮਲ ਹੋਣ ਲਈ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਨਾਲ ਸੰਬੰਧਤ ਵਿਸ਼ੇ 'ਚ ਪੋਸਟ ਗਰੈਜੂਏਸ਼ਨ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰਾਂ ਨੂੰ 56 ਹਜ਼ਾਰ 100 ਰੁਪਏ ਤੋਂ ਲੈ ਕੇ 1 ਲੱਖ 77 ਹਜ਼ਾਰ 500 ਰੁਪਏ ਤਨਖਾਹ ਦਿੱਤੀ ਜਾਵੇਗੀ।
ਐਪਲੀਕੇਸ਼ਨ ਫੀਸ
ਉਮੀਦਵਾਰ ਨੂੰ 1000 ਰੁਪਏ ਫ਼ੀਸ ਦੇਣੀ ਹੋਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।