ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼
Friday, Aug 25, 2023 - 01:24 AM (IST)
ਤਪਾ ਮੰਡੀ : ਰੱਖੜੀ ਦੇ ਤਿਉਹਾਰ 'ਤੇ ਭੈਣਾਂ ਆਪਣੇ ਭਰਾ ਦੇ ਰੱਖੜੀ ਬੰਨ੍ਹ ਕੇ ਉਸ ਦੀ ਲੰਬੀ ਉਮਰ ਦੀ ਅਰਦਾਸ ਕਰਦੀਆਂ ਹਨ ਪਰ ਤਪਾ ਮੰਡੀ ਦੇ ਪਿੰਡ ਜਗਜੀਤਪੁਰਾ ਵਿਖੇ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਰੋਜ਼ੀ-ਰੋਟੀ ਦੀ ਭਾਲ ਲਈ ਇੰਗਲੈਂਡ ਦੇ ਸਕਾਊਟਲੈਂਡ 'ਚ ਗਏ 35 ਸਾਲਾ ਜਗਤਾਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ। ਬਜ਼ੁਰਗ-ਮਾਪਿਆਂ ਸਮੇਤ ਭੈਣ ਦਾ ਰੋ-ਰੋ ਕੇ ਬੁਰਾ ਹਾਲ ਸੀ।
ਇਹ ਵੀ ਪੜ੍ਹੋ : ਪ੍ਰਿਗੋਜ਼ਿਨ ਦੀ ਮੌਤ ਤੋਂ ਬਾਅਦ ਰਾਸ਼ਟਰਪਤੀ ਪੁਤਿਨ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- Talented ਸੀ... ਪਰ
ਇਸ ਦੁੱਖਦਾਈ ਘਟਨਾ 'ਤੇ ਮ੍ਰਿਤਕ ਦੇ ਪਿਤਾ ਗੁਰਪਾਲ ਸਿੰਘ, ਉਸ ਦੇ ਚਾਚੇ ਦੇ ਲੜਕੇ ਮਨਜਿੰਦਰ ਸਿੰਘ ਅਤੇ ਸਾਬਕਾ ਫ਼ੌਜੀ ਸੁਖਜੀਤ ਸਿੰਘ ਨੇ ਦੱਸਿਆ ਕਿ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਲਈ ਜਗਤਾਰ ਸਿੰਘ 11 ਮਹੀਨੇ ਪਹਿਲਾਂ ਹੀ 28 ਲੱਖ ਦੇ ਕਰੀਬ ਬੈਂਕਾਂ, ਆੜ੍ਹਤੀਆਂ ਤੇ ਰਿਸ਼ਤੇਦਾਰਾਂ ਤੋਂ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ। ਉਹ ਸਕਾਟਲੈਂਡ ਦੇ ਇਕ ਸਟੋਰ 'ਚ ਕੰਮ ਕਰਦਾ ਸੀ। ਪਿਛਲੇ ਦਿਨੀਂ ਸਟੋਰ 'ਚ ਕੰਮ ਕਰਦਿਆਂ ਬ੍ਰੇਨ ਹੈਮਰੇਜ (ਅਟੈਕ) ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਇੰਨਾ ਅਸਮਰੱਥ ਹੈ ਕਿ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਵੀ ਖਰਚਾ ਨਹੀਂ ਕਰ ਸਕਦਾ, ਜਿਸ ਲਈ ਇੰਗਲੈਂਡ ਦੀਆਂ ਐੱਨਆਰਆਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮ੍ਰਿਤਕ ਦਾ ਅੰਤਿਮ ਸੰਸਕਾਰ ਇੰਗਲੈਂਡ ਵਿੱਚ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਸਕੂਲ 'ਤੇ ਮੰਡਰਾਉਣ ਲੱਗਾ ਖ਼ਤਰਾ, ਚਾਰੇ ਪਾਸਿਓਂ ਪਾਣੀ ਨਾਲ ਘਿਰਿਆ ਪਿੰਡ
ਇਸ ਮੌਕੇ ਪੀੜਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਅਤੇ ਬਜ਼ੁਰਗ ਮਾਪਿਆਂ ਸਿਰ ਚੜ੍ਹੇ 28 ਲੱਖ ਦੇ ਕਰਜ਼ੇ ਨੂੰ ਮੁਆਫ਼ ਕਰਨ ਲਈ ਗੁਹਾਰ ਲਾਉਂਦਿਆਂ ਕਿਹਾ ਕਿ ਪਰਿਵਾਰ ਨੇ 12 ਲੱਖ ਰੁਪਇਆ ਬੈਂਕ ਅਤੇ 16 ਲੱਖ ਰੁਪਏ ਆੜ੍ਹਤੀਆਂ, ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਤੋਂ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਸੀ, ਇਸ ਲਈ ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਇਸ ਦੁੱਖ ਦੁੱਖਦਾਈ ਘਟਨਾ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਬਜ਼ੁਰਗ ਮਾਂ ਦਾ ਰੋ-ਰੋ ਬੁਰਾ ਹਾਲ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8