ਸਰਹੱਦ ਪਾਰ: ਇੰਗਲੈਂਡ ’ਚ ਖਾਲਿਸਤਾਨੀ ਵਿਚਾਰਧਾਰਾ ਦੇ ਲੋਕਾਂ ਦਾ ਸਿੱਖ ਭਾਈਚਾਰੇ ਨੇ ਕੀਤਾ ਵਿਰੋਧ

01/20/2022 10:11:55 AM

ਗੁਰਦਾਸਪੁਰ (ਜ. ਬ.) - ਲੰਡਨ ਦੇ ਸਾਊਥ ਹਾਲ ਦੇ ਗੁਰਦੁਆਰਾ ਪਾਰਕ ਐਵਨਿਊ ’ਚ ਸਿੱਖ ਫਾਰ ਜਸਟਿਸ ਦੇ ਅਹੁਦੇਦਾਰਾਂ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਦ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦੁਰਪ੍ਰਯੋਗ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ। ਇਸ ਮੌਕੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ’ਤੇ ਕਈ ਤਰ੍ਹਾਂ ਦੇ ਦੋਸ਼ ਵੀ ਲਗਾਏ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

ਸੂਤਰਾਂ ਅਨੁਸਾਰ ਬੀਤੇ ਦਿਨੀਂ ਇਸ ਗੁਰਦੁਆਰੇ ’ਚ ਆਯੋਜਿਤ ਇਕ ਧਾਰਮਿਕ ਪ੍ਰੋਗਰਾਮ ’ਚ ਸਿੱਖ ਫਾਰ ਜਸਟਿਸ ਦੇ ਕੁਝ ਲੋਕ ਆ ਗਏ। ਉਨ੍ਹਾਂ ਨੇ ਇਸ ਧਾਰਮਿਕ ਪ੍ਰੋਗਰਾਮ ਵਿਚ ਭਾਸ਼ਣ ਦੇਣ ਦੀ ਕੋਸ਼ਿਸ਼ ਕੀਤੀ ਪਰ ਇਸ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਲੋਕਾਂ ਨੂੰ ਮਾਈਕ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਗੁਰਦੁਆਰੇ ਤੋਂ ਬਾਹਰ ਜਾਣ ਲਈ ਵੀ ਕਹਿ ਦਿੱਤਾ। ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇਨ੍ਹਾਂ ਸਿੱਖ ਫਾਰ ਜਸਟਿਸ ਦੇ ਅਹੁਦੇਦਾਰਾਂ ਦੇ ਸਾਹਮਣੇ ਹੀ ਗੁਰਪਤਵੰਤ ਸਿੰਘ ਪੰਨੂੰ ’ਤੇ ਪੈਸੇ ਲੁੱਟਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪੰਨੂੰ ਸਿੱਖਾਂ ਦੀ ਹਿੱਤਾ ਦੀ ਰਾਖੀ ਕਰਨ ਦੇ ਨਾਮ ’ਤੇ ਸਿੱਖ ਫਿਰਕੇ ਦੇ ਲੋਕਾਂ ਨੂੰ ਲੁੱਟ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ


rajwinder kaur

Content Editor

Related News