ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਚ 4 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
Monday, Jul 24, 2023 - 09:29 PM (IST)

ਲੰਡਨ (ਸਰਬਜੀਤ ਸਿੰਘ ਬਨੂੜ) : ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ 'ਚ ਅਤੇ ਸਮੁੱਚੇ ਸੰਸਾਰ ਦੇ ਭਲੇ ਲਈ ਸਰਬੱਤ ਸਾਧ-ਸੰਗਤ, ਜਥਾ ਪੰਜ ਪਿਆਰੇ ਤੇ ਗੁਰੂ ਹਰਿਗੋਬਿੰਦ ਟਰੱਸਟ ਯੂਕੇ ਵੱਲੋਂ ਸੰਤ ਬਾਬਾ ਅਮਰ ਸਿੰਘ ਦੇ ਸਹਿਯੋਗ ਨਾਲ ਬਾਲਾ ਪ੍ਰੀਤਮ 24ਵਾਂ 4 ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਗਰੀਬ ਨਿਵਾਜ ਹੇਜ਼ ਦੇ ਗਰਾਊਂਡ ਵਿੱਚ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ।
ਬਾਲਾ ਪ੍ਰੀਤਮ ਗੁਰਮਤਿ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਹਿਜ ਪਾਠ ਦੇ ਭੋਗ ਪਾਏ ਗਏ। 4 ਦਿਨ ਚੱਲੇ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਪੰਥ ਦੇ ਮਹਾਨ ਕੀਰਤਨੀ ਜਥੇ ਤੇ ਕਥਾਵਾਚਕਾਂ ਨੇ ਸਿੱਖ ਧਰਮ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ।
ਇਹ ਵੀ ਪੜ੍ਹੋ : ਅਜਬ-ਗਜ਼ਬ : 54 ਸਾਲਾਂ ਬਾਅਦ ਸਹੀ ਪਤੇ ’ਤੇ ਪਹੁੰਚਿਆ Postcard, ਦਿਲਚਸਪ ਹੈ ਪੂਰੀ ਕਹਾਣੀ
ਸਮਾਗਮ 'ਚ ਪੰਜਾਬ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਸੰਦੀਪ ਸਿੰਘ ਕਾਬੁਲ ਵਾਲੇ, ਸੰਤ ਅਨੂਪ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਅਮਰਜੀਤ ਸਿੰਘ, ਮੀਰੀ ਪੀਰੀ ਖ਼ਾਲਸਾ ਜਥਾ ਜਗਾਧਰੀ, ਭਾਈ ਗਗਨਦੀਪ ਸਿੰਘ, ਭਾਈ ਨਿਰਪਾਲ ਸਿੰਘ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਆਦਿ ਨੇ ਰਸਭਿੰਨਾ ਕੀਰਤਨ ਕੀਤਾ। ਗਿਆਨੀ ਗਜਿੰਦਰ ਸਿੰਘ, ਭਾਈ ਬਲਦੀਪ ਸਿੰਘ ਤੇ ਜਗਦੀਪ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਜੋੜਾ ਘਰ ਅਤੇ ਨਿਰਸਵਾਰਥ ਸੇਵਾ 'ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ 24ਵੇਂ ਬਾਲਾ ਪ੍ਰੀਤਮ ਸਮਾਗਮ ਵਿੱਚ ਸੁਖਮਨੀ ਸਾਹਿਬ ਪਰਿਵਾਰ ਨੂੰ ਇਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਕੌਂਸਲਰ ਕੰਵਲਪ੍ਰੀਤ ਕੌਰ ਨੇ ਕਿਹਾ ਕਿ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਾਨੂੰ ਹਮੇਸ਼ਾ ਸਰਬੱਤ ਦੇ ਭਲੇ ਲਈ ਵੱਧ-ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਤੇ ਸਾਥੀ ਕੌਂਸਲਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 4 ਦਿਨ ਚੱਲੇ ਸਮਾਗਮਾਂ 'ਚ ਲੰਗਰ ਅਟੁੱਟ ਵਰਤਿਆ। ਕਾਬੁਲ ਦੀਆਂ ਸਮੂਹ ਸੰਗਤਾਂ ਵੱਲੋਂ ਲਗਾਤਾਰ ਨਿਰਸਵਾਰਥ ਸੇਵਾ ਕੀਤੀ ਗਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8