ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਸਰਬਜੀਤ ਸਿੰਘ ਪੰਜਵੜ ਦੇ ਅਕਾਲ ਚਲਾਣੇ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

11/22/2023 11:08:48 PM

ਲੰਡਨ (ਸਰਬਜੀਤ ਸਿੰਘ ਬਨੂੜ): ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਸਰਬਜੀਤ ਸਿੰਘ ਪੰਜਵੜ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਬਜੀਤ ਸਿੰਘ ਪੰਜਵੜ ਜੋ ਕੇ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਤੇ ਸਿੱਖ ਫੈਡਰੇਸ਼ਨ ਯੂ ਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਭਾਈ ਹਰਦੀਸ਼ ਸਿੰਘ ਪੱਤੜ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਦਬਿੰਦਰ ਜੀਤ ਸਿੰਘ , ਭਾਈ ਕੁਲਵੰਤ ਸਿੰਘ ਮੁਠੱਡਾ ਅਤੇ ਸਮੂਹ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - 28-29 ਨਵੰਬਰ ਦੇ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਬਿਆਨ

ਗ਼ੌਰਤਲਬ ਹੈ ਕਿ ਪਿਛਲੇ ਸਮੇਂ ਦੌਰਾਨ ਖ਼ਾਲਿਸਤਾਨ ਦੀ ਪ੍ਰਾਪਤੀ ਵਾਸਤੇ ਚੱਲ ਰਹੇ ਸਿੱਖ ਸੰਘਰਸ਼ ਦੌਰਾਨ ਭਾਈ ਸਰਬਜੀਤ ਸਿੰਘ ਪੰਜਵੜ ਉੱਤੇ ਪੁਲਸ ਵੱਲੋਂ ਬੇਤਹਾਸ਼ਾ ਤਸ਼ੱਦਦ ਢਾਇਆ ਗਿਆ ਜਿਸ ਕਾਰਨ ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਸਿੱਖ ਫੈਡਰੇਸ਼ਨ ਯੂਕੇ ਦੇ ਸਮੂਹ ਆਗੂਆਂ ਵੱਲੋਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਸਰਬਜੀਤ ਸਿੰਘ ਪੰਜਵੜ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਭਰਾ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra