ਪਰਮਜੀਤ ਸਿੰਘ ਪੰਜਵੜ ਦੇ ਅਕਾਲ ਚਲਾਣੇ ''ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਸ਼ਰਧਾਂਜਲੀ

05/07/2023 11:37:18 PM

ਬਰਮਿੰਘਮ (ਸਰਬਜੀਤ ਸਿੰਘ ਬਨੂੜ) :  ਖਾਲਸਾ ਪੰਥ ਦੀ ਜਨਮ ਭੂਮੀ ਅਤੇ ਗੁਰੂਆਂ ਦੀ ਚਰਨ ਛੋਹ ਧਰਤੀ ਨੂੰ ਭਾਰਤ ਦੇ ਭ੍ਰਿਸ਼ਟ ਰਾਜਤੰਤਰ ਤੋਂ ਅਜ਼ਾਦ ਕਰਵਾਉਣ ਲਈ ਪਿਛਲੇ 40 ਸਾਲਾਂ ਤੋਂ ਚੱਲ ਰਹੇ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਬੀਤੇ ਦਿਨੀਂ ਪੰਥ ਦੁਸ਼ਮਣਾਂ ਦੇ ਹਮਲੇ ਦੌਰਾਨ ਸ਼ਹਾਦਤ ਦਾ ਜਾਮ ਪ੍ਰਾਪਤ ਕਰ ਗਏ। ਖਾਲਿਸਤਾਨ ਦੀ ਪ੍ਰਾਪਤੀ ਲਈ ਭਾਈ ਪਰਮਜੀਤ ਸਿੰਘ ਪੰਜਵੜ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਖਾਲਿਸਤਾਨ ਸੰਘਰਸ਼ ਲਈ ਦਿੱਤੀਆਂ ਗਈਆਂ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ। ਇਹ ਪ੍ਰਗਟਾਵਾ ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਜਥੇਦਾਰ ਗੁਰਮੇਜ ਸਿੰਘ ਗਿੱਲ ਯੂ ਕੇ, ਜਥੇਦਾਰ ਬਲਬੀਰ ਸਿੰਘ ਯੂ ਕੇ, ਜਥੇਦਾਰ ਸੁਬੇਗ ਸਿੰਘ ਡੈਨਮਾਰਕ, ਜਥੇਦਾਰ ਸਤਨਾਮ ਸਿੰਘ ਬੱਬਰ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਜਰਮਨੀ ਨੇ ਇਕ ਸਾਂਝੇ ਬਿਆਨ ਵਿੱਚ ਕਰਦਿਆਂ ਕਿਹਾ ਕਿ ਭਾਈ ਪਰਮਜੀਤ  ਸਿੰਘ ਪੰਜਵੜ ਦੀ ਅਚਾਨਕ ਹੋਈ ਸ਼ਹਾਦਤ ਨਾਲ ਸਿੱਖ ਸੰਘਰਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ਉਕਤ ਆਗੂਆਂ ਨੇ ਕਿਹਾ ਕਿ ਜੂਨ 1984 ਵਿੱਚ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੂਰੀ ਸਿੱਖ ਕੌਮ ਉਤੇ ਕੀਤੇ ਫੌਜੀ ਹਮਲੇ ਪਿੱਛੋਂ ਹੋਂਦ ਵਿੱਚ ਆਈ ਖਾਲਿਸਤਾਨ ਕਮਾਂਡੋ ਫੋਰਸ ਦੀ 1989 ਤੋਂ ਕਮਾਂਡ ਸੰਭਾਲ ਕੇ ਭਾਈ ਪਰਮਜੀਤ ਸਿੰਘ ਪੰਜਵੜ ਨੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਲਈ ਭਾਰਤੀ ਹਕੂਮਤ ਨਾਲ ਡਟਵੀਂ ਟੱਕਰ ਲਈ। ਉਨ੍ਹਾਂ ਦੀ ਰੂਪੋਸ਼ੀ ਦੌਰਾਨ ਭਾਰਤ ਦੇ ਸਰਕਾਰੀ ਅੱਤਵਾਦ ਨੇ ਉਨ੍ਹਾਂ ਦੇ ਪਰਿਵਾਰ ਦੇ ਜੀਆਂ, ਮਾਤਾ ਜੀ ਤੇ ਭਰਾ ਨੂੰ ਵੀ ਸ਼ਹੀਦ ਕਰ ਦਿੱਤਾ ਸੀ ਪਰ ਭਾਈ ਪਰਮਜੀਤ ਸਿੰਘ ਪੰਜਵੜ ਫੇਰ ਵੀ ਡੋਲੇ ਨਹੀਂ ਅਤੇ ਸੰਘਰਸ਼ ਦੀ ਅਗਵਾਈ ਕਰਦੇ ਰਹੇ। ਉਕਤ ਆਗੂਆਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਆਪਣੇ ਸਥਾਨਕ ਗੁਰੂ ਘਰਾਂ ਵਿਖੇ ਸੰਗਤਾਂ ਭਾਈ ਪੰਜਵੜ ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਕਰਨ।


Mukesh

Content Editor

Related News