ਜਲਦ ਹੀ ਰਿਲੀਜ਼ ਹੋਵੇਗੀ ਫ਼ਿਲਮ 'ਐਮਰਜੈਂਸੀ', Kangana Ranaut ਦਾ ਨਵਾਂ ਬਿਆਨ ਆਇਆ ਸਾਹਮਣੇ

Friday, Sep 13, 2024 - 09:46 AM (IST)

ਜਲਦ ਹੀ ਰਿਲੀਜ਼ ਹੋਵੇਗੀ ਫ਼ਿਲਮ 'ਐਮਰਜੈਂਸੀ', Kangana Ranaut ਦਾ ਨਵਾਂ ਬਿਆਨ ਆਇਆ ਸਾਹਮਣੇ

ਮੁੰਬਈ- ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਸਵੀਰ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਜਿਸ ਕਾਰਨ ਇਸ ਫਿਲਮ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਇਸ 'ਤੇ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਫਿਲਮ ਨੂੰ ਸਰਟੀਫਿਕੇਟ ਲੈਣ 'ਚ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਫਿਲਮ ਕਦੋਂ ਰਿਲੀਜ਼ ਹੋਵੇਗੀ

ਇਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ ਕੰਗਨਾ ਨੇ ਫਿਲਮ ਦੀ ਰਿਲੀਜ਼ ਨੂੰ ਲੈ ਕੇ ਕਈ ਗੱਲਾਂ ਸਪੱਸ਼ਟ ਕੀਤੀਆਂ ਹਨ। ਜਦੋਂ ਅਦਾਕਾਰਾ ਤੋਂ ਪੁੱਛਿਆ ਗਿਆ ਕਿ ਫਿਲਮ ਦੀ ਰਿਲੀਜ਼ ਡੇਟ ਕਦੋਂ ਹੋਵੇਗੀ? ਇਸ ਦਾ ਉਸ ਨੇ ਬਹੁਤ ਹੀ ਨਰਮ ਜਵਾਬ ਦਿੱਤਾ। ਕੰਗਨਾ ਨੇ ਕਿਹਾ, ਅਸੀਂ ਜਲਦ ਹੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਾਂਗੇ। ਫਿਲਮ ਨੂੰ ਪਹਿਲਾਂ ਹੀ CBFC ਤੋਂ ਹਰੀ ਝੰਡੀ ਮਿਲ ਚੁੱਕੀ ਹੈ ਅਤੇ ਹੁਣ ਅਗਲੀ ਸੁਣਵਾਈ 18 ਸਤੰਬਰ ਨੂੰ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਹ ਰਾਹ ਵੀ ਸਾਫ਼ ਹੋ ਜਾਵੇਗਾ ਅਤੇ ਅਸੀਂ ਜਲਦੀ ਹੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰਾਂਗੇ।

ਕੰਗਨਾ ਕਈ ਫਿਲਮਾਂ ਲੈ ਕੇ ਆਵੇਗੀ

ਇਸ ਤੋਂ ਇਲਾਵਾ ਅਭਿਨੇਤਰੀ ਤੋਂ ਬਾਲੀਵੁੱਡ 'ਚ ਉਨ੍ਹਾਂ ਦੇ ਕਰੀਅਰ ਬਾਰੇ ਵੀ ਪੁੱਛਿਆ ਗਿਆ। ਦਰਅਸਲ ਜਦੋਂ ਤੋਂ ਕੰਗਨਾ ਮੰਡੀ ਤੋਂ ਸੰਸਦ ਮੈਂਬਰ ਬਣੀ ਹੈ, ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਅਦਾਕਾਰਾ ਬਾਲੀਵੁੱਡ ਛੱਡਣ 'ਤੇ ਵਿਚਾਰ ਕਰ ਰਹੀ ਹੈ ਅਤੇ ਐਮਰਜੈਂਸੀ ਉਨ੍ਹਾਂ ਦੀ ਆਖਰੀ ਫਿਲਮ ਹੋ ਸਕਦੀ ਹੈ। ਪਰ ਕੰਗਨਾ ਨੇ ਸਾਫ ਸ਼ਬਦਾਂ 'ਚ ਦੱਸਿਆ ਕਿ ਉਹ ਆਉਣ ਵਾਲੇ ਸਮੇਂ 'ਚ ਬਾਲੀਵੁੱਡ 'ਚ ਕਈ ਫਿਲਮਾਂ ਲੈ ਕੇ ਆਉਣ ਵਾਲੀ ਹੈ। ਐਮਰਜੈਂਸੀ ਤੋਂ ਬਾਅਦ ਉਸ ਕੋਲ ਕਈ ਹੋਰ ਫਿਲਮਾਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News