ਸਿੱਧੂ ਮੂਸੇਵਾਲਾ ਦੇ ਘਰ ਦਾ 12 ਸਾਲਾ ਬੱਚੇ ਨੇ ਤਿਆਰ ਕੀਤਾ ਮਾਡਲ, ਵੇਖ ਭੁੱਬਾਂ ਮਾਰ ਰੋਏ ਬਲਕੌਰ ਸਿੰਘ (ਵੀਡੀਓ)

08/29/2022 2:21:17 PM

ਚੰਡੀਗੜ੍ਹ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 3 ਮਹੀਨੇ ਪੂਰੇ ਹੋ ਗਏ ਹਨ। ਸਿੱਧੂ ਦੀ ਬੇਵਕਤੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿਚ ਸਿੱਧੂ ਦੇ ਘਰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ, ਉੱਥੇ ਹੀ ਸਿੱਧੂ ਦੇ ਪ੍ਰਸ਼ੰਸਕ ਸਿੱਧੂ ਦੀ ਫੋਟੋ ਉਨ੍ਹਾਂ ਦੀ ਦੇਹ 'ਤੇ ਲਗਵਾ ਕੇ ਵੱਖ-ਵੱਖ ਤਰ੍ਹਾਂ ਦੀਆਂ ਕਲਾਕ੍ਰਿਤੀਆਂ ਤਿਆਰ ਕਰ ਰਹੇ ਹਨ।

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਜਿਸ ਕਾਰਨ ਪਿੰਡ ਆਦਮਪੁਰ ਦੇ 12 ਸਾਲਾ ਮਨਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਕੋਠੀ ਵਾਂਗ ਗੱਤੇ ਦਾ ਮਾਡਲ ਬਣਾ ਕੇ ਵੱਖ-ਵੱਖ ਤਰ੍ਹਾਂ ਦੇ ਟਰੈਕਟਰ, ਜੀਪਾਂ ਅਤੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਨੂੰ ਵੇਖ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਵੁਕ ਹੋ ਗਏ। ਮਨਿੰਦਰ ਸਿੰਘ ਨੇ ਕਿਹਾ ਕਿ ਮੋਬਾਈਲ ਵਿਚੋਂ ਸਿੱਧੂ ਮੂਸੇਵਾਲਾ ਦੇ ਘਰ ਦੀ ਤਸਵੀਰ ਵੇਖ ਕੇ ਸਭ ਕੁਝ ਤਿਆਰ ਕੀਤਾ ਹੈ, ਜਿਸ ਦੀ ਕੀਮਤ 1900 ਰੁਪਏ ਹੈ, ਜੋ ਕਿ ਉਨ੍ਹਾਂ ਨੇ ਆਪਣੇ ਦਾਦਾ ਜੀ ਤੋਂ ਪ੍ਰਾਪਤ ਕੀਤੀ ਸੀ। ਮਨਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਇਸ ਦੁਨੀਆ ਵਿਚ ਹੁੰਦਾ ਤਾਂ ਉਹ ਉਸ ਨੂੰ ਭੇਂਟ ਕਰਦਾ ਪਰ ਹੁਣ ਉਹ ਇਹ ਤਿਆਰ ਕਲਾਕਾਰੀ ਉਨ੍ਹਾਂ ਦੇ ਪਿਤਾ ਨੂੰ ਉਨ੍ਹਾਂ ਦੀ ਯਾਦ ਵਿਚ ਭੇਂਟ ਕਰ ਰਿਹਾ ਹੈ। ਇਸ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਦਾ ਗੀਤ 295 ਗਾ ਕੇ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ।

ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿਚ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

ਦੱਸਣਯੋਗ ਹੈ ਕਿ ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਸ ਨੇ ਅੰਮ੍ਰਿਤਸਰ ਵਿਚ ਇੱਕ ਮੁਕਾਬਲੇ ਵਿਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਸ ਇਸ ਮਾਮਲੇ ਵਿਚ ਲਾਰੈਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 

sunita

This news is Content Editor sunita