ਲਾਰੈਂਸ ਬਿਸ਼ਨੋਈ ਗੈਂਗ ਦੇ 3 ਮੈਂਬਰ ਗ੍ਰਿਫ਼ਤਾਰ, ਸਲਮਾਨ ਦੇ ਘਰ ਗੋਲੀਬਾਰੀ ’ਚ ਮੁਲਜ਼ਮਾਂ ਦੀ ਮਦਦ ਕਰਨ ਦਾ ਸ਼ੱਕ
Thursday, May 30, 2024 - 10:09 AM (IST)
ਚੰਡੀਗੜ੍ਹ (ਸੁਸ਼ੀਲ) - ਚੰਡੀਗੜ੍ਹ ਪੁਲਸ ਦੀ ਅਪਰਾਧ ਸ਼ਾਖਾ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਡੱਡੂਮਾਜਰਾ, ਕਰਨ ਕਪੂਰ ਵਾਸੀ ਮੋਹਾਲੀ ਫੇਜ਼-10 ਤੇ ਜਾਵੇਦ ਝੀਂਝਾ ਵਾਸੀ ਪਿੰਡ ਬਾਗਾਂਵਾਲੀ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜਾਵੇਦ ਤੇ ਕਰਨ ਕਈ ਦਿਨਾਂ ਤਕ ਮੁੰਬਈ ’ਚ ਰਹੇ ਸਨ। ਜਾਵੇਦ ਨੇ ਅਬੋਹਰ ਤੇ ਬਠਿੰਡਾ ’ਚ ਲਾਰੈਂਸ ਬਿਸ਼ਨੋਈ ਨਾਲ ਪੜ੍ਹਾਈ ਕੀਤੀ ਹੈ। ਪੁਲਸ ਨੂੰ ਸ਼ੱਕ ਹੈ ਕਿ ਸ਼ਾਇਦ ਉਕਤ ਗੈਂਗਸਟਰ ਨੇ ਸਲਮਾਨ ਖ਼ਾਨ ਦੀ ਕੋਠੀ ’ਤੇ ਗੋਲੀਬਾਰੀ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਮਦਦ ਕੀਤੀ ਹੋਵੇ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਦੀ ਬਰਸੀ 'ਤੇ ਚਰਨਜੀਤ ਚੰਨੀ ਨੇ ਪਾਈ ਪੋਸਟ, ਕਿਹਾ ਪੰਜਾਬ ਦੇ ਹੀਰੇ ਪੁੱਤ ਲਈ ਜਾਰੀ ਰੱਖਾਂਗੇ ਸੰਘਰਸ਼
ਇਹ ਤਿੰਨੇ ਹੀ ਲਾਰੈਂਸ ਬਿਨਸ਼ਨੋਈ ਗੈਂਗ ਲਈ ਵਪਾਰੀਆਂ, ਪ੍ਰਾਪਰਟੀ ਡੀਲਰਾਂ, ਬਿਲਡਰਾਂ, ਸ਼ਰਾਬ ਦੇ ਠੇਕੇਦਾਰਾਂ ਅਤੇ ਹੋਟਲ, ਰੈਸਟੋਰੈਂਟ ਅਤੇ ਨਾਈਟ ਕਲੱਬ ਮਾਲਕਾਂ ਤੋਂ ਪੈਸੇ ਵਸੂਲਦੇ ਹਨ। ਕ੍ਰਾਈਮ ਬ੍ਰਾਂਚ ਨੇ ਤਿੰਨਾਂ ਗੈਂਗਸਟਰਾਂ ਰਵਿੰਦਰ, ਕਰਨ ਤੇ ਝੀਂਝਾ ਖ਼ਿਲਾਫ਼ ਮਲੋਆ ਥਾਣੇ ’ਚ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜ਼ਿਲਾ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਮੁਲਜ਼ਮਾਂ ਤੋਂ ਪਤਾ ਲਾ ਰਹੀ ਹੈ ਕਿ ਉਹ ਚੰਡੀਗੜ੍ਹ ’ਚ ਕਿਹੜੀਆਂ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਨ।
ਇਹ ਖ਼ਬਰ ਵੀ ਪੜ੍ਹੋ - ਮਰਹੂਮ ਸਿੱਧੂ ਨੂੰ ਯਾਦ ਕਰ ਭਾਵੁਕ ਹੋਈ ਸੋਨਮ ਬਾਜਵਾ, ਲਿਖਿਆ- ਜਸਟਿਸ ਇਕ ਧੁੰਦਲੀ ਉਮੀਦ ਬਣ ਗਿਆ
ਡੀ. ਐੱਸ. ਪੀ. ਕ੍ਰਾਈਮ ਉਦੈਪਾਲ ਦੀ ਅਗਵਾਈ ’ਚ ਤਾਇਨਾਤ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਮੁੰਬਈ ’ਚ ਅਦਾਕਾਰ ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਦੇ ਮਾਮਲੇ ’ਚ ਫੜੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਦੀ ਚੰਡੀਗੜ੍ਹ ਤੇ ਪੰਜਾਬ ਦੇ ਕੁਝ ਸਾਥੀਆਂ ਨੇ ਮਦਦ ਕੀਤੀ ਸੀ। ਮਦਦ ਕਰਨ ਵਾਲੇ ਤਿੰਨ ਮੈਂਬਰ ਚੰਡੀਗੜ੍ਹ ’ਚ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਘੁੰਮ ਰਹੇ ਹਨ। ਸੂਚਨਾ ਮਿਲਦਿਆਂ ਹੀ ਵਿਸ਼ੇਸ਼ ਟੀਮ ਬਣਾ ਕੇ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।