ਟੀ. ਵੀ. ਇੰਡਸਟਰੀ ਨੂੰ ਵੱਡਾ ਘਾਟਾ, 59 ਸਾਲਾ ਮਸ਼ਹੂਰ ਅਦਾਕਾਰ ਦੀ ਮੌਤ, ਹਸਪਤਾਲੋਂ ਆਉਂਦੇ ਸਮੇਂ ਪਿਆ ਦਿਲ ਦਾ ਦੌਰਾ

02/20/2024 11:28:46 AM

ਮੁੰਬਈ (ਬਿਊਰੋ)– ਗਲੈਮਰ ਇੰਡਸਟਰੀ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 59 ਸਾਲ ਸੀ। ਉਨ੍ਹਾਂ ਨੇ 19 ਫਰਵਰੀ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਖਰੀ ਸਾਹ ਲਿਆ। ਅਦਾਕਾਰ ‘ਅਪਣੀ ਬਾਤ’, ‘ਜਯੋਤੀ’, ‘ਹਿਟਲਰ ਦੀਦੀ’, ‘ਸ਼ਪਥ’, ‘ਵਾਰੀਅਰ ਹਾਈ’, ‘ਆਹਟ’, ‘ਅਦਾਲਤ’, ‘ਦੀਆ ਔਰ ਬਾਤੀ’ ਵਰਗੇ ਕਈ ਸ਼ੋਅਜ਼ ’ਚ ਨਜ਼ਰ ਆ ਚੁੱਕੇ ਹਨ। ਉਹ ਆਖਰੀ ਵਾਰ ਰੂਪਾਲੀ ਗਾਂਗੁਲੀ ਨਾਲ ‘ਅਨੁਪਮਾ’ ’ਚ ਨਜ਼ਰ ਆਏ ਸਨ, ਜਿਸ ’ਚ ਉਨ੍ਹਾਂ ਨੇ ਇਕ ਰੈਸਟੋਰੈਂਟ ਦੇ ਸਖ਼ਤ ਮਾਲਕ ਦੀ ਭੂਮਿਕਾ ਨਿਭਾਈ ਸੀ।

‘ਈ-ਟੀਮਜ਼’ ਦੀ ਰਿਪੋਰਟ ਅਨੁਸਾਰ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਸਿਰਫ਼ 59 ਸਾਲ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਪੈਨਕ੍ਰੀਆਟਿਕ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ, ਸਗੋਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਦਿੱਤਾ ਹੈ ਕਿਉਂਕਿ ਉਹ ਉਨ੍ਹਾਂ ਨੂੰ ਸ਼ੋਅ ’ਚ ਦੁਬਾਰਾ ਦੇਖਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦਾ ਅਚਾਨਕ ਦਿਹਾਂਤ ਟੀ. ਵੀ. ਜਗਤ ਲਈ ਬਹੁਤ ਵੱਡਾ ਘਾਟਾ ਹੈ।

ਇਹ ਖ਼ਬਰ ਵੀ ਪੜ੍ਹੋ : 47 ਸਾਲਾ ਸਾਹਿਲ ਖ਼ਾਨ ਨੇ ਕਰਵਾਇਆ ਦੂਜਾ ਵਿਆਹ, 21 ਸਾਲ ਦੀ ਪਤਨੀ ਨਾਲ ਸ਼ੇਅਰ ਕੀਤੀ ਵੀਡੀਓ

ਹਸਪਤਾਲ ’ਚ ਦਾਖ਼ਲ ਸਨ ਰਿਤੂਰਾਜ
ਰਿਪੋਰਟਾਂ ਮੁਤਾਬਕ ਰਿਤੂਰਾਜ ਸਿੰਘ ਪਾਚਕ ਰੋਗ ਤੋਂ ਪੀੜਤ ਸਨ ਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਬੀਤੀ ਰਾਤ ਯਾਨੀ 19 ਫਰਵਰੀ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ’ਤੇ ਲੋਕਾਂ ਤੇ ਨਜ਼ਦੀਕੀਆਂ ਨੇ ਦੁੱਖ ਪ੍ਰਗਟ ਕੀਤਾ ਹੈ। ਅਦਾਕਾਰ ਦੇ ਚੰਗੇ ਦੋਸਤ ਅਮਿਤ ਬਹਿਲ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੁੱਖ ਪ੍ਰਗਟ ਕੀਤਾ ਹੈ।

ਹਸਪਤਾਲ ਤੋਂ ਵਾਪਸ ਆਉਂਦੇ ਸਮੇਂ ਹੋਈ ਮੌਤ
ਅਮਿਤ ਬਹਿਲ ਨੇ ਦੱਸਿਆ, ‘‘ਹਾਂ, ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਉਨ੍ਹਾਂ ਨੂੰ ਲਈ ਕੁਝ ਸਮੇਂ ਤੋਂ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਘਰ ਪਰਤਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ‘ਅਨੁਪਮਾ’ ’ਚ ਦੋਸਤ ਦੇ ਕਿਰਦਾਰ ’ਚ ਨਜ਼ਰ ਆਏ ਨਿਤੇਸ਼ ਪਾਂਡੇ ਦਾ ਵੀ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 51 ਸਾਲ ਸੀ। ਉਨ੍ਹਾਂ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News