ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਨਾਂ 'ਤੇ ਵੱਡਾ ਧੋਖਾ, ਬਾਪੂ ਬਲਕੌਰ ਸਿੰਘ ਨੇ ਕਰਵਾ 'ਤਾ ਪਰਚਾ ਦਰਜ

Wednesday, Apr 17, 2024 - 12:44 PM (IST)

ਜਲੰਧਰ (ਬਿਊਰੋ) - ਮਰਹੂਮ ਸਿੱਧੂ ਮੂਸੇਵਾਲਾ ਦੇ ਘਰੋਂ ਇਸ ਵੇਲੇ ਦੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਸਿੱਧੂ ਦੀ ਮਾਂ ਚਰਨ ਕੌਰ ਦੇ ਫਰਜ਼ੀ ਦਸਤਕ ਕਰਕੇ ਹੈਂਡੀਕੇਪ ਪੈਨਸ਼ਨ ਲਗਵਾਈ ਹੈ। ਇਹ ਸਾਰਾ ਮਾਮਲਾ ਉਦੋਂ ਸਾਹਮਣੇ ਆਇਆ, ਜਦੋਂ ਵਿਭਾਗ ਵਲੋਂ ਹੈਂਡੀਕੇਪ ਦੀ ਪੁੱਛਗਿੱਛ ਮੂਸਾ ਪਿੰਡ 'ਚ ਕੀਤੀ ਗਈ। ਦਰਅਸਲ, ਜਦੋਂ ਵਿਭਾਗ ਵਲੋਂ ਜਾਂਚ ਕੀਤੀ ਗਈ ਕਿ ਮੂਸਾ ਪਿੰਡ 'ਚ ਪਰਮਜੀਤ ਕੌਰ ਨਾਂ ਦੀ ਕੋਈ ਹੈਂਡੀਕੇਪ ਹੈ? ਜਾਂਚ ਦੌਰਾਨ ਪਤਾ ਲੱਗਾ ਕਿ ਇਸ ਨਾਂ ਦੀ ਅਜਿਹੀ ਕੋਈ ਮਹਿਲਾ ਨਹੀਂ ਹੈ, ਜਿਸ ਦੀ ਪੈਨਸ਼ਨ ਲਈ ਅਪਲਾਈ ਕੀਤਾ ਗਿਆ ਹੋਵੇ।

ਇਹ ਖ਼ਬਰ ਵੀ ਪੜ੍ਹੋ -  ...ਤਾਂ ਇਨ੍ਹਾਂ ਕਾਰਨਾਂ ਕਰਕੇ ਚਲਾਈਆਂ ਗਈਆਂ ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ! ਜਾਣ ਲੱਗੇਗਾ ਝਟਕਾ

ਉਥੇ ਹੀ ਬਾਪੂ ਬਲਕੌਰ ਸਿੰਘ ਨੇ ਇਸ ਮਾਮਲੇ 'ਤੇ ਸਖ਼ਤੀ ਵਰਤਦਿਆਂ ਇਸ ਦੀ ਜਾਣਕਾਰੀ ਮਾਨਸਾ ਪੁਲਸ ਨੂੰ ਦਿੱਤੀ ਅਤੇ ਅਣਪਛਾਤਿਆਂ ਖ਼ਿਲਾਫ਼ ਪਰਚਾ ਵੀ ਦਰਜ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਕੌਰ ਦੇ ਨਾਂ ਤੋਂ ਇਹ ਪੈਨਸ਼ਨ ਲਗਵਾਈ ਗਈ ਸੀ। ਮੂਸਾ ਪਿੰਡ ਦੇ ਮੌਜ਼ੂਦਾ ਸਰਪੰਚ ਮਾਤਾ ਚਰਨ ਕੌਰ ਦੇ ਫਰਜ਼ੀ ਦਸਤਕ ਕੀਤੇ ਗਏ ਅਤੇ ਮੋਹਰ ਵੀ ਲਗਾਈ ਗਈ।

ਇਹ ਖ਼ਬਰ ਵੀ ਪੜ੍ਹੋ -  ਗੋਲੀਬਾਰੀ ਤੋਂ ਪਹਿਲਾਂ ਸਲਮਾਨ ਦੇ ਘਰ ਬਾਹਰ 3 ਵਾਰ ਹੋਈ ਸੀ ‘ਰੇਕੀ’, ਦੋਸ਼ੀ ਜਲੰਧਰ ਤੋਂ ਕਿਵੇਂ ਪਹੁੰਚਿਆ ਮੁੰਬਈ?

ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਦੇ ਪਿੰਡ ਲੰਡੂਕਾ ਦੇ ਰਹਿਣ ਵਾਲੇ ਪਰਮੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰਕਾਡ ਨਾਲ ਛੇੜਛਾੜ ਕਰਕੇ, ਫੋਟੋ ਬਦਲ ਕੇ ਅਤੇ ਨਕਲੀ ਹੈਂਡੀਕੇਪ ਸਰਟੀਫਿਕੇਟ ਬਣਾ ਕੇ ਵਿਭਾਗ ਨੂੰ ਭੇਜਿਆ ਗਿਆ। ਉਥੇ ਹੀ ਪੁਲਸ ਵੀ ਇਸ ਮਾਮਲੇ ਨੂੰ ਲੰਮੇਂ ਹੱਥੀਂ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News