ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

Thursday, Dec 28, 2023 - 11:18 AM (IST)

ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਐਨੀਮਲ’ ਦੀ ਸਫ਼ਲਤਾ ਨੂੰ ਕੈਸ਼ ਕਰ ਰਹੇ ਹਨ। ਉਥੇ ਬੀਤੇ ਦਿਨੀਂ ਰਣਬੀਰ ਆਪਣੇ ਪਰਿਵਾਰ ਨਾਲ ਕ੍ਰਿਸਮਸ ਮਨਾਉਂਦੇ ਨਜ਼ਰ ਆਏ। ਇਸ ਮੌਕੇ ਰਣਬੀਰ ਤੇ ਆਲੀਆ ਨੇ ਪਹਿਲੀ ਵਾਰ ਆਪਣੀ ਧੀ ਰਾਹਾ ਦਾ ਚਿਹਰਾ ਦਿਖਾਇਆ। ਰਾਹਾ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ’ਤੇ ਟਰੈਂਡ ਕਰ ਰਹੀਆਂ ਹਨ। ਰਣਬੀਰ ਕਪੂਰ ਵੀ ਆਪਣੀ ਇਕ ਕ੍ਰਿਸਮਸ ਸੈਲੀਬ੍ਰੇਸ਼ਨ ਵੀਡੀਓ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਵੀਡੀਓ ’ਚ ਰਣਬੀਰ ਦੀ ਇਕ ਹਰਕਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਰਣਬੀਰ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਵਾਇਰਲ ਵੀਡੀਓ ਨੂੰ ਦੇਖ ਕੇ ਗੁੱਸੇ ’ਚ ਲੋਕ
ਬੀਤੇ ਦਿਨੀਂ ਰਣਬੀਰ ਕਪੂਰ ਦੇ ਕ੍ਰਿਸਮਸ ਸੈਲੀਬ੍ਰੇਸ਼ਨ ਦੀ ਇਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ’ਚ ਰਣਬੀਰ ‘ਜੈ ਮਾਤਾ ਦੀ’ ਦੇ ਜੈਕਾਰੇ ਲਗਾਉਂਦਿਆਂ ਕੇਕ ’ਤੇ ਸ਼ਰਾਬ ਪਾਉਂਦੇ ਹਨ ਤੇ ਇਸ ਨੂੰ ਅੱਗ ਲਗਾ ਦਿੰਦੇ ਹਨ। ਅਦਾਕਾਰ ਦੀ ਇਸ ਹਰਕਤ ਨੂੰ ਲੋਕ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ ਹਨ। ਰਣਬੀਰ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਨੂੰ ਕਾਫੀ ਟਰੋਲ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਅਦਾਕਾਰ ਸਾਜਿਦ ਖ਼ਾਨ ਦਾ ਹੋਇਆ ਦੇਹਾਂਤ, ਕੈਂਸਰ ਤੋਂ ਹਾਰੇ ਜ਼ਿੰਦਗੀ ਦੀ ਜੰਗ

ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਠੇਸ
ਰਣਬੀਰ ਦੀ ਵਾਇਰਲ ਵੀਡੀਓ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਉਸ ਦੇ ਖ਼ਿਲਾਫ਼ ਬੁੱਧਵਾਰ ਨੂੰ ਮੁੰਬਈ ਦੇ ਇਕ ਪੁਲਸ ਸਟੇਸ਼ਨ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹਾਲਾਂਕਿ ਇਸ ਮਾਮਲੇ ’ਚ ਅਜੇ ਤੱਕ ਕੋਈ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ ਹੈ। ਸੰਜੇ ਤਿਵਾਰੀ, ਜਿਸ ਨੇ ਆਪਣੇ ਵਕੀਲਾਂ ਆਸ਼ੀਸ਼ ਰਾਏ ਤੇ ਪੰਕਜ ਮਿਸ਼ਰਾ ਦੇ ਜ਼ਰੀਏ ਘਾਟਕੋਪਰ ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ, ਨੇ ਦਾਅਵਾ ਕੀਤਾ ਕਿ ਵੀਡੀਓ ’ਚ ਰਣਬੀਰ ਨੂੰ ‘ਜੈ ਮਾਤਾ ਦੀ’ ਕਹਿੰਦਿਆਂ ਕੇਕ ’ਤੇ ਸ਼ਰਾਬ ਡੋਲ੍ਹਦੇ ਤੇ ਅੱਗ ਲਗਾਉਂਦੇ ਦੇਖਿਆ ਗਿਆ ਹੈ।

ਸ਼ਿਕਾਇਤਕਰਤਾ ਦਾ ਦੋਸ਼
ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਹਿੰਦੂ ਧਰਮ ’ਚ ਹੋਰ ਦੇਵੀ-ਦੇਵਤਿਆਂ ਨੂੰ ਬੁਲਾਉਣ ਤੋਂ ਪਹਿਲਾਂ ਅਗਨੀ ਦੇਵਤਾ ਨੂੰ ਬੁਲਾਇਆ ਜਾਂਦਾ ਹੈ ਪਰ ਕਪੂਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਾਣਬੁਝ ਕੇ ਨਸ਼ੇ ਦੀ ਵਰਤੋਂ ਕੀਤੀ ਤੇ ਦੂਜੇ ਧਰਮ ਦੇ ਤਿਉਹਾਰ ਨੂੰ ਮਨਾਉਂਦਿਆਂ ‘ਜੈ ਮਾਤਾ ਦੀ’ ਦਾ ਜੈਕਾਰਾ ਲਗਾਇਆ। ਦੋਸ਼ ਲਾਇਆ ਗਿਆ ਸੀ ਕਿ ਇਸ ਨਾਲ ਸ਼ਿਕਾਇਤਕਰਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News