ਨਿਰਦੇਸ਼ਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ, ਪੰਜ ਤਾਰਾ ਹੋਟਲ 'ਚ ਹੋਇਆ ਕਾਂਡ

Tuesday, Oct 29, 2024 - 04:25 PM (IST)

ਨਿਰਦੇਸ਼ਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ, ਪੰਜ ਤਾਰਾ ਹੋਟਲ 'ਚ ਹੋਇਆ ਕਾਂਡ

ਬੈਂਗਲੁਰੂ (ਭਾਸ਼ਾ) - ਬੈਂਗਲੁਰੂ ਦੇ ਇਕ ਪੰਜ ਤਾਰਾ ਹੋਟਲ ’ਚ 31 ਸਾਲਾ ਵਿਅਕਤੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਮਲਿਆਲਮ ਫ਼ਿਲਮ ਨਿਰਦੇਸ਼ਕ ਰੰਜੀਤ ਬਾਲਕ੍ਰਿਸ਼ਣਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀੜਤ ਵੱਲੋਂ ਦਰਜ ਕਰਵਾਈ ਗਈ ਐੱਫ. ਆਈ. ਆਰ. ’ਚ ਉਸ ਨੇ ਦਾਅਵਾ ਕੀਤਾ ਕਿ ਨਿਰਦੇਸ਼ਕ ਨਾਲ ਉਸ ਦੀ ਮੁਲਾਕਾਤ ਉਦੋਂ ਹੋਈ ਸੀ, ਜਦੋਂ ਉਹ ‘ਬਾਵੂੱਤਿਯੂਡ ਨਾਮਾਥਿਲ’ ਫ਼ਿਲਮ ਦੀ ਸ਼ੂਟਿੰਗ ਦੌਰਾਨ 2012 ’ਚ ਉਨ੍ਹਾਂ ਨੂੰ ਮਿਲਣ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਨੇ ਭਾਜਪਾ ਦੇ ਇਸ ਰਾਸ਼ਟਰੀ ਬੁਲਾਰੇ ਨਾਲ ਦਿੱਲੀ 'ਚ ਕੀਤੀ ਮੁਲਾਕਾਤ

ਐੱਫ. ਆਈ. ਆਰ. ਅਨੁਸਾਰ, ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਨਿਰਦੇਸ਼ਕ ਨੇ ਪੀਡ਼ਤ ਦਾ ਫੋਨ ਨੰਬਰ ਲਿਆ ਅਤੇ ਦਸੰਬਰ 2012 ’ਚ ਉਸ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਸਥਿਤ ਇਕ ਹੋਟਲ ’ਚ ਬੁਲਾਇਆ। ਇਸ ਤੋਂ ਬਾਅਦ ਨਿਰਦੇਸ਼ਕ ਨੇ ਕਥਿਤ ਤੌਰ ’ਤੇ ਉਸ ਨੂੰ ਸ਼ਰਾਬ ਪਿਲਾਈ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News