ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਿਲਾਂ, ਸ਼ਿਕਾਇਤ ਦਰਜ ਤੇ ਹੋਵੇਗੀ ਕਾਨੂੰਨੀ ਕਾਰਵਾਈ

09/06/2023 7:05:15 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਤਾ ਚਿੰਤਪੂਰਨੀ ਸਬੰਧੀ ਦਿੱਤੇ ਆਪਣੇ ਬਿਆਨ ਦੇ ਚਲਦਿਆਂ ਮਾਸਟਰ ਸਲੀਮ ਖ਼ਿਲਾਫ਼ ਸ਼ਿਕਾਇਤ ਦਰਜ ਹੋ ਗਈ ਹੈ, ਜਿਸ ਦੇ ਚਲਦਿਆਂ ਹੁਣ ਮਾਸਟਰ ਸਲੀਮ ’ਤੇ ਪੁਲਸ ਕਾਰਵਾਈ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਨੂੰ ਲੈ ਕੇ ਦਰਸ਼ਕ ਉਤਸ਼ਾਹਿਤ, ਪਹਿਲੀ ਵਾਰ ਕੋਈ ਪੰਜਾਬੀ ਕਰ ਰਿਹੈ ਇਸ ਜਗ੍ਹਾ ਪ੍ਰਫਾਰਮ

ਇਸ ਸਬੰਧੀ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਰਜ ਹੋਈ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਲੀਮ ਦੇ ਬਿਆਨ ਨੂੰ ਵੈਰੀਫਾਈ ਕਰਨ ਲਈ ਮਾਤਾ ਚਿੰਤਪੂਰਨੀ ਵਿਖੇ ਕਾਲ ਕਰਕੇ ਪੂਜਾਰੀਆਂ ਨਾਲ ਗੱਲਬਾਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਪਤਾ ਲੱਗਾ ਹੈ ਕਿ ਕਿਸੇ ਵੀ ਪੂਜਾਰੀ ਨੇ ਅਜਿਹੀ ਗੱਲ ਨਹੀਂ ਕੀਤੀ ਹੈ ਤੇ ਅਜਿਹਾ ਕੋਈ ਵਾਕਿਆ ਨਹੀਂ ਹੋਇਆ ਹੈ, ਜੋ ਮਾਸਟਰ ਸਲੀਮ ਨੇ ਨਕੋਦਰ ਵਿਖੇ ਬਿਆਨ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤਿਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News