ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ

Wednesday, Sep 11, 2024 - 04:19 PM (IST)

ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ

ਵੈੱਬ ਡੈਸਕ- ਕੰਨੜ ਅਦਾਕਾਰ ਕਿਰਨ ਰਾਜ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ। ਕਿਰਨ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਿਰਨ ਰਾਜ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਕਿਰਨ ਰਾਜ ਮੰਗਲਵਾਰ ਨੂੰ ਆਪਣੀ ਕਾਰ 'ਚ ਜਾ ਰਿਹਾ ਸੀ ਕਿ ਤੇਜ਼ ਰਫਤਾਰ ਕਾਰਨ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।

PunjabKesari

ਆਈ.ਸੀ.ਯੂ. 'ਚ ਦਾਖ਼ਲ ਹੋਣ ਤੋਂ ਬਾਅਦ ਅਦਾਕਾਰ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਕਾਰ 'ਚ ਕਿਰਨ ਦੇ ਨਾਲ ਉਸ ਦਾ ਐਗਜ਼ੀਕਿਊਟਿਵ ਪ੍ਰੋਡਿਊਸਰ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ 'ਚ ਕਿਰਨ ਰਾਜ ਦੇ ਸੱਟਾਂ ਲੱਗੀਆਂ ਹਨ ਪਰ ਉਸ ਦੇ ਨਿਰਮਾਤਾ ਦਾ ਬਚਾਅ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ ਨਮ ਅੱਖਾਂ ਨਾਲ ਪਿਤਾ ਦੇ ਘਰ ਪੁੱਜੀ ਮਲਾਇਕਾ ਅਰੋੜਾ, ਸਾਹਮਣੇ ਆਈ ਵੀਡੀਓ

ਤੁਹਾਨੂੰ ਦੱਸ ਦੇਈਏ ਕਿ ਕਿਰਨ ਰਾਜ ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਲੋਕਾਂ ਨੇ ਉਨ੍ਹਾਂ ਦੀ ਫਿਲਮ 'ਦਿ ਰੂਲਰ' ਨੂੰ ਕਾਫੀ ਪਸੰਦ ਕੀਤਾ ਸੀ। ਰਿਪੋਰਟ ਅਨੁਸਾਰ, ਕਿਰਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 'ਚ ਫਿਲਮ 'ਰਾਜਮਨਿਕਯਮ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


 


author

Priyanka

Content Editor

Related News