ਟੀ. ਵੀ. ਦੇ ਇਸ ਮਸ਼ਹੂਰ ਜੋੜੇ ਘਰ ਆਉਣ ਵਾਲਾ ਹੈ ਛੋਟਾ ਮਹਿਮਾਨ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖ਼ੁਸ਼ਖ਼ਬਰੀ

05/19/2023 2:42:45 PM

ਬਾਲੀਵੁੱਡ ਡੈਸਕ- ਟੀਵੀ ਇੰਡਸਟਰੀ ਦੇ ਮਸ਼ਹੂਰ ਜੋੜੇ ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਦੀਆਂ ਖੁਸ਼ੀਆਂ ਦੇ ਬੱਦਲ ਛਾਏ ਹੋਏ ਹਨ, ਕਿਉਂਕਿ ਇਹ ਜੋੜਾ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਿਹਾ ਹੈ। ਦਿਸ਼ਾ ਪਰਮਾਰ ਗਰਭਵਤੀ ਹੈ ਅਤੇ ਜਲਦੀ ਹੀ ਰਾਹੁਲ ਦੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ। ਇਹ ਖੁਸ਼ਖਬਰੀ ਖ਼ੁਦ ਜੋੜੇ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

ਇਹ ਵੀ ਪੜ੍ਹੋ-  ਨੂੰਹ ਆਲੀਆ ਭੱਟ ਤੋਂ ਬਾਅਦ ਨੀਤੂ ਕਪੂਰ ਨੇ ਖਰੀਦਿਆ ਕਰੋੜਾਂ ਦਾ ਘਰ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ

PunjabKesariਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚੋਂ ਇਕ ਤਸਵੀਰ 'ਚ ਜੋੜਾ ਸਲੇਟ ਫ਼ੜੀ ਨਜ਼ਰ ਆ ਰਿਹਾ ਹੈ, ਜਿਸ 'ਤੇ ਮੰਮੀ ਅਤੇ ਡੈਡੀ ਲਿਖਿਆ ਹੋਇਆ ਹੈ।

PunjabKesari

ਇਸ ਦੇ ਨਾਲ ਦੂਜੀ ਤਸਵੀਰ 'ਚ ਸੋਨੋਗ੍ਰਾਫੀ ਫੋਟੋ ਹੈ। ਇਸ ਦੇ ਨਾਲ ਹੀ ਇਸ ਜੋੜੇ ਨੇ ਸੋਨੋਗ੍ਰਾਫੀ ਦਾ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਇਸ ਪੋਸਟ ਦੇ ਨਾਲ ਜੋੜੇ ਨੇ ਕੈਪਸ਼ਨ 'ਚ ਲਿਖਿਆ, 'ਮੰਮੀ-ਪਾਪਾ ਤੇ ਬੇਬੀ ਵੱਲੋਂ ਹੈਲੋ।'

ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ

 

 
 
 
 
 
 
 
 
 
 
 
 
 
 
 
 

A post shared by Disha Parmar Vaidya (@dishaparmar)

ਰਾਹੁਲ-ਦਿਸ਼ਾ ਦੀ ਇਸ ਪੋਸਟ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ। ਟੀ.ਵੀ ਸਿਤਾਰੇ ਵੀ ਕਮੈਂਟ ਕਰਕੇ ਮਾਤਾ-ਪਿਤਾ ਬਣਨ ਵਾਲੀ ਜੋੜੀ ਨੂੰ ਵਧਾਈ ਦੇ ਰਹੇ ਹਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਤੁਹਾਨੂੰ ਦੱਸ ਦੇਈਏ ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਦਾ ਵਿਆਹ 16 ਜੁਲਾਈ, 2021 ਨੂੰ ਹੋਇਆ ਸੀ। ਰਾਹੁਲ ਨੇ ਰਿਐਲਿਟੀ ਸ਼ੋਅ 'ਬਿੱਗ ਬੌਸ 14' ਦੇ ਘਰ 'ਚ ਦਿਸ਼ਾ ਨੂੰ ਸਾਰਿਆਂ ਸਾਹਮਣੇ ਪ੍ਰਪੋਜ਼ ਕੀਤਾ ਅਤੇ ਬਾਅਦ 'ਚ ਵਿਆਹ ਕਰਵਾ ਲਿਆ। ਇਸ ਦੇ ਨਾਲ ਹੀ ਵਿਆਹ ਦੇ ਦੋ ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਗੁਰਬਾਣੀ ਦੇ ਰੰਗ ’ਚ ਰੰਗੀ 4 ਸਾਲਾ ਬੱਚੀ ਅਖੰਡਜੋਤ ਕੌਰ, ਬੋਲਣ ਲੱਗੀ ਤਾਂ ਸਭ ਤੋਂ ਪਹਿਲਾਂ ਬੋਲਿਆ ‘ਵਾਹਿਗੁਰੂ’

ਜ਼ਿਕਰਯੋਗ ਹੈ ਕਿ ਰਾਹੁਲ ਵੈਦਿਆ ਰਿਐਲਿਟੀ ਸ਼ੋਅ 'ਬਿੱਗ ਬੌਸ 14' ਅਤੇ 'ਖਤਰੋਂ ਕੇ ਖਿਲਾੜੀ 11' 'ਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਦਿਸ਼ਾ ਪਰਮਾਰ ਟੀ.ਵੀ ਸੀਰੀਅਲ 'ਬੜੇ ਅੱਛੇ ਲਗਤੇ ਹੈਂ 2' 'ਚ ਕੰਮ ਕਰ ਚੁੱਕੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


Shivani Bassan

Content Editor

Related News