ਅਦਾਕਾਰ ਅੰਨੂ ਕਪੂਰ ਨਾਲ ਸਾਢੇ 4 ਲੱਖ ਦੀ ਠੱਗੀ, ਦੋਸ਼ੀ ਗ੍ਰਿਫ਼ਤਾਰ

11/25/2022 10:52:45 AM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਅੰਨੂ ਕਪੂਰ ਇੰਡਸਟਰੀ ਦੇ ਪ੍ਰਸਿੱਧ ਕਲਾਕਾਰ ਹਨ। ਖ਼ਬਰ ਹੈ ਕਿ ਅਨੂੰ ਕਪੂਰ ਨਾਲ ਧੋਖਾ ਹੋਇਆ ਹੈ। ਦਰਅਸਲ, ਇੱਕ ਵਿਅਕਤੀ ਨੇ ਉਨ੍ਹਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਹੁਣ ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੇ. ਵਾਈ. ਸੀ. ਦੇ ਨਾਂ 'ਤੇ ਅੰਨੂ ਕਪੂਰ ਤੋਂ 4.36 ਲੱਖ ਰੁਪਏ ਦੀ ਠੱਗੀ ਮਾਰੀ। ਫ਼ਿਲਹਾਲ ਇਸ ਦੋਸ਼ੀ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਬਾਰੇ ਲਾਈਵ ਸ਼ੋਅ ’ਚ ਬੋਲਿਆ ਗੈਰੀ ਸੰਧੂ, ਕਿਹਾ– ‘ਜਾਂਦਾ-ਜਾਂਦਾ ਸਾਰਿਆਂ ਦਾ ਕੰਮ ਠੱਪ ਕਰਾ ਗਿਆ’

ਦੱਸ ਦਈਏ ਕਿ ਪੁਲਸ ਨੇ ਇਹ ਗ੍ਰਿਫ਼ਤਾਰੀ ਕਰੀਬ ਦੋ ਮਹੀਨੇ ਬਾਅਦ ਮੁੰਬਈ ਦੇ ਅੰਧੇਰੀ ਤੋਂ ਕੀਤੀ ਹੈ। ਮੁਲਜ਼ਮ ਦਾ ਨਾਂ ਆਸ਼ੀਸ਼ ਪਾਸਵਾਨ ਦੱਸਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ, ਪੁਲਸ ਨੇ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫ਼ੋਨ ਅਤੇ ਕੁਝ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੈਂਕ ਦੀ 3.08 ਲੱਖ ਦੀ ਰਾਸ਼ੀ ਫਰੀਜ਼ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਟੇਜ਼ ਸ਼ੋਅ ਦੌਰਾਨ ਗੈਰੀ ਸੰਧੂ ਨੇ ਕੀਤੀ ਜੈਸਮੀਨ ਸੈਂਡਲਾਸ 'ਤੇ ਟਿੱਪਣੀ, ਸ਼ਰੇਆਮ ਆਖ ਦਿੱਤੀ ਇਹ ਗੱਲ (ਵੀਡੀਓ)

ਅਨੂੰ ਕਪੂਰ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਕੁਝ ਮਹੀਨੇ ਪਹਿਲਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਫੋਨ 'ਤੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਦਾ ਕੇ. ਵਾਈ. ਸੀ. ਅਪਡੇਟ ਨਹੀਂ ਹੋਇਆ ਹੈ। ਸ਼ਿਕਾਇਤ 'ਚ ਅਦਾਕਾਰ ਨੇ ਦੱਸਿਆ ਸੀ ਕਿ ਉਸ ਨੇ ਬੈਂਕ ਡਿਟੇਲ ਅਤੇ ਓ. ਟੀ. ਪੀ. ਸ਼ੇਅਰ ਕਰਨ ਲਈ ਕਿਹਾ ਸੀ। ਅਨੂੰ ਨੇ ਵੀ ਬੈਂਕ ਦਾ ਮੁਲਾਜ਼ਮ ਸਮਝਦਿਆਂ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਖਾਤੇ 'ਚੋਂ ਸਾਰੇ ਪੈਸੇ ਕਢਵਾ ਲਏ ਗਏ। ਅਨੂੰ ਨੇ ਦੱਸਿਆ ਕਿ ਉਸ ਨੂੰ ਇਸ ਗੱਲ ਦਾ ਪਤਾ ਬੈਂਕ ਦੇ ਕਸਟਮਰ ਕੇਅਰ ਤੋਂ ਕਾਲ ਆਉਣ ਤੋਂ ਬਾਅਦ ਲੱਗਾ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਐਲਾਨ, ਸਟੀਲ ਬੈਂਗਲਜ਼ ਨੇ ਸਾਂਝੀ ਕੀਤੀ ਡਿਟੇਲ

ਵਰਕਫਰੰਟ ਦੀ ਗੱਲ ਕਰੀਏ ਤਾਂ ਅਨੂੰ ਕਪੂਰ ਨੂੰ ਆਖ਼ਰੀ ਵਾਰ ਸਾਲ 2021 'ਚ ਰਿਲੀਜ਼ ਹੋਈ ਫ਼ਿਲਮ 'ਚਿਹਰੇ' 'ਚ ਦੇਖਿਆ ਗਿਆ ਸੀ। ਇਸ ਫ਼ਿਲਮ 'ਚ ਇਮਰਾਨ ਹਾਸ਼ਮੀ ਅਤੇ ਅਮਿਤਾਭ ਬੱਚਨ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਅਨੂੰ ਕਪੂਰ ਦੇ ਆਉਣ ਵਾਲੇ ਕਈ ਪ੍ਰੋਜੈਕਟ ਹਨ, ਜਿਨ੍ਹਾਂ ਦੀ ਤਿਆਰੀ 'ਚ ਉਹ ਰੁੱਝੇ ਹੋਏ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


Simran Bhutto

Content Editor

Related News