ਸਲਮਾਨ ਖ਼ਾਨ ਦੇ ਸੁਰੱਖਿਆ ਕਾਫਲੇ ''ਚ ਦਾਖ਼ਲ ਹੋਇਆ ਮੋਟਰਸਾਈਕਲ ਸਵਾਰ, ਮਾਮਲਾ ਦਰਜ

Thursday, Sep 19, 2024 - 04:43 PM (IST)

ਮੁੰਬਈ- ਸਲਮਾਨ ਖਾਨ ਦੇ ਸੁਰੱਖਿਆ ਕਾਫਲੇ 'ਚ ਦਾਖਲ ਹੋਏ ਇਕ ਮੋਟਰਸਾਈਕਲ ਸਵਾਰ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਬੀਤੀ ਰਾਤ ਮਹਿਬੂਬ ਸਟੂਡੀਓ ਅਤੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਦੇ ਵਿਚਕਾਰ ਵਾਪਰੀ, ਜਿੱਥੇ ਅਦਾਕਾਰ ਦਾ ਘਰ ਹੈ। ਅਭਿਨੇਤਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਕਈ ਧਮਕੀਆਂ ਮਿਲੀਆਂ ਹਨ ਅਤੇ ਮੁੰਬਈ ਪੁਲਸ ਦੁਆਰਾ 'ਵਾਈ-ਪਲੱਸ' ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਘਟਨਾ ਦੇ ਸਮੇਂ ਸਲਮਾਨ ਆਪਣੇ ਘਰ ਪਰਤ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ -ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਦਿੱਤੀ ਧਮਕੀ

ਬੀਤੀ ਰਾਤ ਕਰੀਬ 12 ਤੋਂ 12.25 ਵਜੇ ਜਦੋਂ ਸਲਮਾਨ ਖਾਨ ਦਾ Convoy ਮਹਿਬੂਬ ਸਟੂਡੀਓ ਕੋਲੋਂ ਲੰਘ ਰਿਹਾ ਸੀ ਤਾਂ ਮੋਟਰਸਾਈਕਲ 'ਤੇ ਤੇਜ਼ ਰਫਤਾਰ ਨਾਲ ਆ ਰਿਹਾ ਇਕ ਵਿਅਕਤੀ ਉਨ੍ਹਾਂ ਦੀ ਕਾਰ ਦੇ ਬਿਲਕੁਲ ਨੇੜੇ ਪਹੁੰਚ ਗਿਆ। ਸਲਮਾਨ ਖਾਨ ਦੀ ਸੁਰੱਖਿਆ ਲਈ ਤਾਇਨਾਤ ਪੁਲਸ ਕਰਮਚਾਰੀਆਂ ਨੇ ਵਾਰ-ਵਾਰ ਹਾਰਨ ਵਜਾਏ ਅਤੇ ਉਸ ਨੂੰ ਦੂਰ ਜਾਣ ਲਈ ਕਿਹਾ, ਇਸ ਦੇ ਬਾਵਜੂਦ ਉਹ ਸਲਮਾਨ ਖਾਨ ਦੀ ਕਾਰ ਦੇ ਨਾਲ-ਨਾਲ ਆਪਣਾ ਮੋਟਰਸਾਈਕਲ ਚਲਾਉਂਦਾ ਰਿਹਾ।ਜਦੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਬਾਂਦਰਾ, ਮੁੰਬਈ ਦਾ ਰਹਿਣ ਵਾਲਾ ਹੈ। ਉਸ ਦਾ ਨਾਮ ਮੋਹੀਉਦੀਨ ਹੈ। ਉਹ ਕਾਲਜ ਦਾ ਵਿਦਿਆਰਥੀ ਹੈ।

ਇਹ ਖ਼ਬਰ ਵੀ ਪੜ੍ਹੋ -ਗਾਇਕ ਕੰਠ ਕਲੇਰ ਦਾ ਨਵਾਂ ਗੀਤ 'ਧੜਕਣ' ਹੋਇਆ ਰਿਲੀਜ਼

ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜਦਾਰੀ ਜ਼ਾਬਤਾ ਦੀ ਧਾਰਾ 125 (ਦੌੜਦੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ) ਅਤੇ ਧਾਰਾ 281 ਦੇ ਤਹਿਤ ਬਾਂਦਰਾ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ ਪਰ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਸਾਲ ਅਪ੍ਰੈਲ 'ਚ, ਬਿਸ਼ਨੋਈ ਗੈਂਗ ਨਾਲ ਕਥਿਤ ਤੌਰ 'ਤੇ ਜੁੜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News