ਗਾਇਕ ਪਰਮੀਸ਼ ਵਰਮਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦੀ ਹੋਈ ਮੌਤ

Sunday, Jul 21, 2024 - 11:21 AM (IST)

ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ 'ਤੇ ਰਾਜ ਕਰਦੇ ਹਨ।ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਪਰਮੀਸ਼ ਵਰਮਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਦੁਖਦ ਪੋਸਟ ਸਾਂਝੀ ਕੀਤੀ ਹੈ।

PunjabKesari

ਹਾਲ ਹੀ 'ਚ ਪੰਜਾਬੀ ਕਲਾਕਾਰ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਰੇਸਟ ਇਨ ਪੀਸ ਸੰਨੀ ਵੀਰੇ, ਵਾਹਿਗੁਰੂ, ਤੇਰੀ ਕਮੀ ਕਦੇ ਵੀ ਪੂਰੀ ਨਹੀਂ ਹੋਣੀ, ਵਾਹਿਗੁਰੂ ਜੀ। ਇਸ ਤੋਂ ਇਲਾਵਾ ਪੰਜਾਬੀ ਕਲਾਕਾਰ ਲਾਡੀ ਚਾਹਲ ਵੱਲੋਂ ਵੀ ਪੋਸਟ ਸ਼ੇਅਰ ਕਰ ਦੁੱਖ ਪ੍ਰਗਟਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਵੱਲੋਂ ਵੀ ਇਸ ਉੱਪਰ ਦੁੱਖ ਪ੍ਰਗਟਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ -ਰਿਚਾ ਚੱਡਾ- ਅਲੀ ਫਜ਼ਲ ਨੇ ਪਹਿਲੀ ਵਾਰ ਦਿਖਾਈ ਨੰਨੀ ਪਰੀ ਦੀ ਝਲਕ, ਫੈਨਜ਼ ਦੇ ਰਹੇ ਹਨ ਵਧਾਈਆਂ

ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ।


Priyanka

Content Editor

Related News