ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਵਿਚਾਲੇ ਆਯੁਸ਼ਮਾਨ ਖੁਰਾਨਾ ਨੇ ਲਿਖੀ ਕਵਿਤਾ, ਇਮੋਸ਼ਨਲ ਕਰ ਦੇਣਗੇ ਬੋਲ

Thursday, Aug 15, 2024 - 01:00 PM (IST)

ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਵਿਚਾਲੇ ਆਯੁਸ਼ਮਾਨ ਖੁਰਾਨਾ ਨੇ ਲਿਖੀ ਕਵਿਤਾ, ਇਮੋਸ਼ਨਲ ਕਰ ਦੇਣਗੇ ਬੋਲ

ਮੁੰਬਈ- ਕੋਲਕਾਤਾ ਦੇ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਰੇਪ ਅਤੇ ਫਿਰ ਹੱਤਿਆ ਦੀ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਹਿਲਾ ਸਿਖਿਆਰਥੀ ਡਾਕਟਰ ਦੇ ਹੱਕ 'ਚ ਲੋਕ ਸੜਕਾਂ 'ਤੇ ਉਤਰ ਆਏ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਬਾਲੀਵੁੱਡ ਸੈਲੇਬਸ ਵੀ ਇਸ ਘਟਨਾ ਨੂੰ ਲੈ ਕੇ ਕਾਫੀ ਨਾਰਾਜ਼ ਹਨ। ਇਸ ਦੌਰਾਨ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਡਾਕਟਰ ਨਾਲ ਹੋਈ ਬੇਰਹਿਮੀ ਦੇ ਵਿਚਕਾਰ ਇਕ ਕਵਿਤਾ ਸੁਣਾਈ, ਜਿਸ ਨੂੰ ਸੁਣ ਕੇ ਸਾਰੇ ਇਮੋਸ਼ਨਲ ਹੋ ਜਾਣਗੇ। ਆਯੁਸ਼ਮਾਨ ਖੁਰਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣਾ ਇਕ ਵੀਡੀਓ ਸ਼ੇਅਰ ਕੀਤਾ  ਹੈ, ਜਿਸ 'ਚ ਉਹ ਕਵਿਤਾ ਸੁਣਾਉਂਦੇ ਨਜ਼ਰ ਆ ਰਹੇ ਹਨ। ਉਸ ਦੀ ਕਵਿਤਾ ਦਾ ਸਿਰਲੇਖ ਹੈ- ''ਕਾਸ਼ ਮੈਂ ਵੀ ਲੜਕਾ ਹੋਤੀ।

 

 
 
 
 
 
 
 
 
 
 
 
 
 
 
 
 

A post shared by Ayushmann Khurrana (@ayushmannk)

ਇਸ ਕਵਿਤਾ ਨੂੰ ਸੁਣ ਕੇ ਹਰ ਕਿਸੇ ਦਾ ਦਿਲ ਉੱਚਾ ਹੋ ਗਿਆ ਹੈ ਅਤੇ ਲੋਕ ਇਸ 'ਤੇ ਕੁਮੈਂਟ ਕਰਕੇ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਫਿਲਮ 'ਦੇਵਰਾ' ਅਦਾਕਾਰ ਜੂਨੀਅਰ NTR ਹੋਏ ਜ਼ਖਮੀ , ਟੀਮ ਨੇ ਪੋਸਟ ਸਾਂਝੀ ਕਰਕੇ ਹਾਲਤ ਬਾਰੇ ਦਿੱਤੀ ਜਾਣਕਾਰੀ

ਹਾਲ ਹੀ 'ਚ ਅਦਾਕਾਰਾ ਕੰਗਨਾ ਰਣੌਤ ਨੇ ਵੀ ਇਕ ਡਾਕਟਰ ਸਿਖਿਆਰਥੀ ਦੇ ਬਲਾਤਕਾਰ ਮਾਮਲੇ 'ਚ ਆਪਣੀ ਆਵਾਜ਼ ਬੁਲੰਦ ਕੀਤੀ ਸੀ ਅਤੇ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਣ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਗੱਲ ਕਹੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News