ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਦਿੱਤੀ ਧਮਕੀ

Thursday, Sep 19, 2024 - 12:16 PM (IST)

ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਦਿੱਤੀ ਧਮਕੀ

ਮੁੰਬਈ- ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕੁਝ ਮਹੀਨੇ ਪਹਿਲਾਂ ਬਾਂਦਰਾ ਵੈਸਟ 'ਚ ਅਭਿਨੇਤਾ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਲਾਰੇਂਸ ਵਿਸ਼ਨੋਈ ਗੈਂਗ ਵੱਲੋਂ ਗੋਲੀਬਾਰੀ ਵੀ ਕੀਤੀ ਗਈ ਸੀ। ਹੁਣ ਅਦਾਕਾਰ ਦੇ ਪਿਤਾ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਦਰਅਸਲ, ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤੀ ਬੁਰਕਾ ਪਹਿਨੀ ਔਰਤ ਨੇ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਦਿੱਤੀ ਹੈ। ਫਿਲਹਾਲ ਪੁਲਸ ਨੇ ਅਣਪਛਾਤੇ ਦੋਸ਼ੀ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ -ਬੱਚਾ ਨਾ ਹੋਣ 'ਤੇ ਛਲਕਿਆ Shabana Azmi ਦਾ ਦਰਦ, ਕਿਹਾ- ਸਮਾਜ ਨੇ ਮਾਰੇ ਤਾਅਨੇ

ਜਾਣਕਾਰੀ ਮੁਤਾਬਕ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਕੱਲ੍ਹ ਸਵੇਰੇ ਸਵੇਰ ਦੀ ਸੈਰ ਲਈ ਬੈਂਡਸਟੈਂਡ ਇਲਾਕੇ 'ਚ ਗਏ ਹੋਏ ਸਨ। ਉਸੇ ਸਮੇਂ ਸਕੂਟਰ 'ਤੇ ਸਵਾਰ ਇਕ ਆਦਮੀ ਅਤੇ ਬੁਰਕਾ ਪਹਿਨੀ ਇਕ ਔਰਤ ਉਸ ਕੋਲ ਪਹੁੰਚੀ ਅਤੇ ਉਸ ਨੂੰ ਪੁੱਛਿਆ, "ਕੀ ਮੈਂ ਲਾਰੈਂਸ ਬਿਸ਼ਨੋਈ ਨੂੰ ਭੇਜਾਂ?" ਇਹ ਕਹਿ ਕੇ ਧਮਕੀ ਦਿੱਤੀ ਗਈ। ਫਿਲਹਾਲ ਬਾਂਦਰਾ ਪੁਲਸ ਨੇ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਦੇਣ ਦਾ ਮਾਮਲਾ ਦਰਜ ਕਰਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਦੋਸ਼ੀ ਬੁਰਕਾ ਪਹਿਨੀ ਔਰਤ ਅਜੇ ਫਰਾਰ ਹੈ ਅਤੇ ਬਾਂਦਰਾ ਪੁਲਸ ਦੀਆਂ ਦੋ ਟੀਮਾਂ ਫਰਾਰ ਔਰਤ ਦੀ ਭਾਲ 'ਚ ਰਵਾਨਾ ਹੋ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ -ਰੁਬੀਨਾ ਦਿਲੈਕ ਦੇ ਸ਼ੋਅ 'ਚ ਫੁੱਟ-ਫੁੱਟ ਕੇ ਰੋਈ ਸਨਾ ਖ਼ਾਨ, ਕਿਹਾ...

ਇਸ ਦੌਰਾਨ ਤੁਹਾਨੂੰ ਦੱਸ ਦੇਈਏ ਕਿ 14 ਅਪ੍ਰੈਲ ਨੂੰ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਲੋਕਾਂ ਨੇ ਮੁੰਬਈ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ 'ਚ ਸਲਮਾਨ ਖਾਨ ਦੇ ਘਰ ਦੇ ਬਾਹਰ ਚਾਰ ਰਾਉਂਡ ਫਾਇਰ ਕੀਤੇ ਸਨ। ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਮੁੰਬਈ ਪੁਲਿਸ ਨੇ ਇਸ ਹਮਲੇ ਲਈ ਲਾਰੇਂਸ ਬਿਸ਼ਨੋਈ ਗੈਂਗ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਮਾਮਲੇ ਨਾਲ ਸਬੰਧਤ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਕਿਉਂਕਿ ਅਧਿਕਾਰੀ ਹਮਲੇ ਬਾਰੇ ਹੋਰ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News