ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਿਵਾਦਾਂ 'ਚ, ਸ਼ਿਕੰਜਾ ਕੱਸਣ ਦੀ ਤਿਆਰੀ 'ਚ 'ਆਪ'

04/12/2022 3:25:12 PM

ਜਲੰਧਰ- ਪੰਜਾਬ ਦੇ ਮਸ਼ਹੂਰ ਗਾਇਕ, ਕਾਂਗਰਸ ਆਗੂ ਅਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਹਾਲ ਹੀ 'ਚ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਉਮੀਦਵਾਰ ਰਹਿ ਚੁੱਕੇ ਸਿੱਧੂ ਮੂਸੇਵਾਲਾ ਦੇ ਇਕ ਗੀਤ ਨੇ ਪੰਜਾਬ 'ਚ ਸਿਆਸੀ ਬਵਾਲ ਮਚਾ ਦਿੱਤਾ ਹੈ। ਇਸ ਗੀਤ 'ਚ ਆਪਣੀ ਚੁਣਾਵੀਂ ਹਾਰ ਨੂੰ ਦਰਸਾਉਂਦੇ ਹੋਏ ਮੂਸੇਵਾਲਾ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਪੰਜਾਬ ਦੀ ਜਨਤਾ ਨੂੰ ਗੱਦਾਰ ਕਹਿ ਦਿੱਤਾ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦਾ ਦਰਦ ਬਿਆਨ ਕੀਤਾ ਹੈ। 

ਇਸ ਮਾਮਲੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਆਰਮ ਐਕਟ ਵਾਲਾ ਕੇਸ ਮੁੜ ਤੋਂ ਖੁੱਲ੍ਹਿਆ ਜਾ ਸਕਦਾ ਹੈ। ਲਾਲਜੀਤ ਭੁੱਲਰ ਨੇ ਇਕ ਨਿਊਜ਼ ਚੈਨਲ ‘ਤੇ ਗੱਲਬਾਤ ਦੌਰਾਨ ਕਿਹਾ ਕਿ ਮੂਸੇਵਾਲਾ ‘ਤੇ ਦਰਜ ਹੋਇਆ ਏ.ਕੇ. 47 ਵਾਲਾ ਕੇਸ ਮੁੜ ਖੋਲ੍ਹਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਮੂਸੇਵਾਲਾ ਕੋਲ ਜੋ ਏ.ਕੇ 47 ਅਸਲੀ ਸੀ ਜਾਂ ਫਿਰ ਟੁਆਏ ਗੰਨ ਸੀ। ਭੁੱਲਰ ਨੇ ਕਿਹਾ ਕਿ ਇਹ ਕੇਸ ਫਿਰ ਖੋਲ੍ਹ ਕੇ ਕਾਨੂੰਨ ਮੁਤਾਬਕ ਜਾਂਚ ਹੋਵੇਗੀ

ਸਿੱਧੂ ਮੂਸੇਵਾਲਾ ਨੇ ਕਿਹਾ, ''ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਿੱਤੀ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਮਾਨ ਨੂੰ ਵੀ ਹਰਾਇਆ ਸੀ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।'

ਮੂਸੇਵਾਲਾ ਦੇ ਇਸ ਗੀਤ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਨੇ ਸਿੱਧੂ ਮੂਸੇਵਾਲਾ ਨੂੰ ਲੰਮੇ ਹੱਥੀਂ ਲਿਆ ਹੈ ਅਤੇ ਕਿਹਾ ਹੈ ਕਿ ਆਪਣੀ ਚੁਣਾਵੀਂ ਹਾਰ ਦੀ ਭੜਾਸ ਕੱਢਣ ਲਈ ਸਿੱਧੂ ਮੂਸੇਵਾਲਾ ਪੰਜਾਬ ਦੀ ਜਨਤਾ ਨੂੰ ਗੱਦਾਰ ਦੱਸ ਰਿਹਾ ਹੈ ਅਤੇ ਕੀ ਇਹ ਕਾਂਗਰਸ ਦੀ ਵਿਚਾਰਧਾਰਾ ਹੈ।

PunjabKesari
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ 'ਚ ਗਾਣਾ ਰਿਲੀਜ਼ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ 'ਤੇ ਚੁੱਪੀ ਤੋੜੀ ਹੈ। ਸਿੱਧੂ ਮੂਸੇਵਾਲਾ ਨੇ ਇਸ ਗਾਣੇ ਰਾਹੀਂ ਆਪਣੇ ਕਾਂਗਰਸ ਪਾਰਟੀ ਜੁਆਇਨ ਕਰਨ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਤੋਂ ਸਵਾਲ ਕੀਤਾ ਹੈ ਕਿ ਉਹ ਦੱਸਣ ਗੱਦਾਰ ਕੌਣ ਹੈ।

PunjabKesari

 


Aarti dhillon

Content Editor

Related News