ਦਿਲਪ੍ਰੀਤ ਢਿੱਲੋਂ ਨਾਲ ਵਿਵਾਦਾਂ ''ਚ ਰਹਿ ਚੁੱਕੀ ਅੰਬਰ ਧਾਲੀਵਾਲ ਦੀ ਜ਼ਿੰਦਗੀ ‘ਚ ਆਈ ਵੱਡੀ ਖੁਸ਼ੀ, ਲੱਗਾ ਵਧਾਈਆਂ ਦਾ ਤਾਂਤਾ
Monday, Sep 14, 2020 - 02:05 PM (IST)
ਜਲੰਧਰ (ਬਿਊਰੋ) - ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਤਾਂ ਕਿਤੇ ਗਾਇਬ ਹੀ ਹੋ ਗਈ। ਦਰਅਸਲ, ਇਸ ਦੀ ਵਜ੍ਹਾ ਸੀ ਕਿ ਅੰਬਰ ਧਾਲੀਵਾਲ ਦੀ ਪੜ੍ਹਾਈ। ਦਰਅਸਲ, ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਦਾ ਪੂਰਾ ਧਿਆਨ ਆਪਣੀ ਪੜ੍ਹਾਈ ਵੱਲ ਦੇ ਰਹੀ ਸੀ। ਉਸ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੀ ਖੁਸ਼ੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਅੰਬਰ ਧਾਲੀਵਾਲ ਨੇ ਆਪਣਾ ਨਰਸਿੰਗ ਦਾ ਕੋਰਸ ਪੂਰਾ ਕਰ ਲਿਆ ਹੈ। ਹੁਣ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਨਰਸ ਬਣ ਗਈ ਹੈ। ਉਨ੍ਹਾਂ ਨੇ ਪੋਸਟ ਪਾ ਕੇ ਲਿਖਿਆ ਹੈ- ‘ਅੱਜ ਇੱਕ ਵੱਡੇ ਟੀਚੇ ਵੱਲ ਇੱਕ ਛੋਟਾ ਜਿਹਾ ਕਦਮ ਲਿਆ ਹੈ। ਹੈਲੋ, ਮੇਰਾ ਨਾਮ ਅੰਬਰ ਹੈ, ਮੈਂ ਅੱਜ ਤੋਂ ਨਰਸ ਬਣਕੇ ਲੋਕਾਂ ਦੀ ਸੇਵਾ ਕਰਾਂਗੀ।’
Blessed with the best brothers 🤍
A post shared by Aamber Dhaliwal (@aamberdhaliwal21) on Sep 13, 2020 at 6:20pm PDT
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸਾਲ ਜੋ ਉਨ੍ਹਾਂ ਨੇ ਜ਼ਿੰਦਗੀ ‘ਚ ਉਤਰਾਅ ਚੜਾਅ ਦੇਖਕੇ ਸਨ ਉਨ੍ਹਾਂ ਨੂੰ ਬਿਆਨ ਕੀਤਾ ਹੈ ਪਰ ਉਨ੍ਹਾਂ ਨੇ ਲੋਕਾਂ ਨੂੰ ਖ਼ਾਸ ਸੁਨੇਹਾ ਦਿੱਤਾ ਹੈ ਕਿ ਜ਼ਿੰਦਗੀ ਛੋਟੀ ਹੈ ਅਤੇ ਅਸੀਂ ਆਪਣੇ ਆਤਮ ਵਿਸ਼ਵਾਸ ਨਾਲ ਸਭ ਕੁਝ ਹਾਸਿਲ ਕਰ ਸਕਦੇ ਹਾਂ।’
ਪ੍ਰਸ਼ੰਸਕ ਕੁਮੈਂਟਸ ਕਰਕੇ ਅੰਬਰ ਧਾਲੀਵਾਲ ਨੂੰ ਵਧਾਈਆਂ ਦੇ ਰਹੇ ਹਨ। ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਇੱਕ ਵਾਰ ਫ਼ਿਰ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ। ਪਿਛਲੇ ਕੁਝ ਦਿਨ ਪਹਿਲਾਂ ਹੀ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਸਨ, ਜਿਹਨਾਂ 'ਚ ਉਹ ਕਾਫ਼ੀ ਖ਼ੁਸ਼ ਨਜ਼ਰ ਆ ਰਹੀ ਸੀ।
ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ। ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।