ਮੁੜ ਸੁਰਖੀਆਂ 'ਚ ਅੰਬਰ ਧਾਲੀਵਾਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਹ ਤਸਵੀਰਾਂ

Tuesday, Aug 25, 2020 - 11:28 AM (IST)

ਮੁੜ ਸੁਰਖੀਆਂ 'ਚ ਅੰਬਰ ਧਾਲੀਵਾਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਹ ਤਸਵੀਰਾਂ

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਇੱਕ ਵਾਰ ਮੁੜ ਸੁਰਖੀਆਂ 'ਚ ਆ ਗਈ ਹੈ। ਇਸ ਵਾਰ ਸੁਰਖੀਆਂ 'ਚ ਆਉਣ ਦੀ ਵਜ੍ਹਾ ਵਿਦਾਦ ਨਹੀਂ ਸਗੋਂ ਅੰਬਲਰ ਧਾਲੀਵਾਲ ਦੀਆਂ ਤਸਵੀਰਾਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
PunjabKesari
ਜੀ ਹਾਂ, ਅੰਬਰ ਧਾਲੀਵਾਲ ਦਾ ਇੰਸਟਾਗ੍ਰਾਮ ਉਸ ਦੀਆਂ ਖ਼ੂਬਸੂਰਤ ਤਸਵੀਰਾਂ ਨਾਲ ਭਰਿਆ ਹੋਇਆ ਹੈ। ਇਨ੍ਹਾਂ ਤਸਵੀਰਾਂ 'ਚ ਅੰਬਰ ਦੇ ਚਿਹਰੇ 'ਤੇ ਵੱਖਰੀ ਸਮਾਇਲ ਹੈ, ਜਿਵੇਂ ਕਿ ਹੁਣ ਉਹ ਆਪਣੀ ਜ਼ਿੰਦਗੀ 'ਚ ਕਾਫ਼ੀ ਖ਼ੁਸ਼ ਹੈ।
PunjabKesari
ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਇੱਕ ਵਾਰ ਫ਼ਿਰ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ।
PunjabKesari
ਹਾਲ ਹੀ 'ਚ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਕਿੱਟ ਪਾ ਕੇ ਤੁਰਦੀ ਹੋਈ ਨਜ਼ਰ ਆ ਰਹੀ ਹੈ। ਉਸ ਦਾ ਇਹ ਵੀਡੀਓ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ।
PunjabKesari
ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇੱਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।
PunjabKesari


author

sunita

Content Editor

Related News