ਮੁੜ ਸੁਰਖ਼ੀਆਂ ''ਚ ਅੰਬਰ ਧਾਲੀਵਾਲ, ਬਰਫ਼ੀਲੀ ਵਾਦੀਆਂ ''ਚ ਨਖ਼ਰੇ ਕਰਦੀ ਦੀਆਂ ਤਸਵੀਰਾਂ ਵਾਇਰਲ

Wednesday, Nov 18, 2020 - 04:13 PM (IST)

ਮੁੜ ਸੁਰਖ਼ੀਆਂ ''ਚ ਅੰਬਰ ਧਾਲੀਵਾਲ, ਬਰਫ਼ੀਲੀ ਵਾਦੀਆਂ ''ਚ ਨਖ਼ਰੇ ਕਰਦੀ ਦੀਆਂ ਤਸਵੀਰਾਂ ਵਾਇਰਲ

ਜਲੰਧਰ (ਵੈੱਬ ਡੈਸਕ) : ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਇੰਨੀਂ ਦਿਨੀਂ ਆਪਣੀਆਂ ਸਹੇਲੀਆਂ ਨਾਲ ਵਿਦੇਸ਼ 'ਚ ਇੰਜੁਆਏ ਕਰ ਰਹੀ ਹੈ। ਹਾਲ ਹੀ 'ਚ ਅੰਬਰ ਧਾਲੀਵਾਲ ਨੇ ਆਪਣੇ ਇਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਵਿਦੇਸ਼ 'ਚ ਬਰਫੀਲੀ ਵਾਦੀਆਂ ਦਾ ਅਨੰਦ ਲੈਂਦੀ ਨਜ਼ਰ ਆ ਰਹੀ ਹੈ।

PunjabKesari

ਅੰਬਰ ਧਾਲੀਵਾਲ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੀਆਂ ਸਹੇਲੀਆਂ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਹਾਲਾਂਕਿ ਕੁਝ ਤਸਵੀਰਾਂ ਅੰਬਰ ਧਾਲੀਵਾਲ ਇਕੱਲੀ ਵੀ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਸ ਦੇ ਪ੍ਰਸ਼ੰਸਕ ਲਗਾਤਾਰ ਕੁਮੈਂਟ ਕਰ ਰਹੇ ਹਨ।

PunjabKesari

ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਉਨ੍ਹਾਂ ਦਾ ਕੁਝ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਪਿੱਛੇ ਜਿਹੇ ਦੋਵਾਂ ਦਾ ਨਿੱਜੀ ਗੱਲਾਂ ਨੂੰ ਲੈ ਕੇ ਕਾਫ਼ੀ ਵਿਵਾਦ ਹੋ ਗਿਆ ਸੀ। ਦੋਵੇਂ ਦੇ ਵਿਵਾਦ ਦੀਆਂ ਕਾਫ਼ੀ ਖ਼ਬਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਹ ਜੋੜੀ ਵਿਵਾਦ ਨੂੰ ਲੈ ਕੇ ਵੀ ਕਾਫ਼ੀ ਸੁਰਖੀਆਂ 'ਚ ਰਹੀ ਸੀ। ਹੁਣ ਦੋਵਾਂ ਦੇ ਰਸਤੇ ਅਲੱਗ ਹੋ ਚੁੱਕੇ ਹਨ ਅਤੇ ਅੰਬਰ ਧਾਲੀਵਾਲ ਵਿਦੇਸ਼ 'ਚ ਰਹਿ ਰਹੀ ਹੈ। 

PunjabKesari
ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਅੰਬਰ ਧਾਲੀਵਾਲ ਨੇ ਆਪਣਾ ਨਰਸਿੰਗ ਦਾ ਕੋਰਸ ਪੂਰਾ ਕੀਤਾ ਹੈ, ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਸਨ।

PunjabKesari

ਇਸ ਤੋਂ ਇਲਾਵਾ ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਮੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ।

PunjabKesari


author

sunita

Content Editor

Related News