ਆਮਿਰ ਖ਼ਾਨ ਦੀ ਮਾਂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ''ਚ ਕਰਵਾਇਆ ਦਾਖ਼ਲ

Monday, Oct 31, 2022 - 09:53 AM (IST)

ਆਮਿਰ ਖ਼ਾਨ ਦੀ ਮਾਂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ''ਚ ਕਰਵਾਇਆ ਦਾਖ਼ਲ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਮਾਂ ਜ਼ੀਨਤ ਨੂੰ ਦਿਲ ਦਾ ਦੌਰਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਚਗਨੀ ਸਥਿਤ ਆਪਣੇ ਘਰ ਸੀ। ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਲਿਜਾਇਆ ਗਿਆ। ਖ਼ਬਰਾਂ ਹਨ ਕਿ ਦੀਵਾਲੀ ਮੌਕੇ 'ਤੇ ਆਮਿਰ ਖ਼ਾਨ ਪੰਚਗਨੀ ਦੇ ਘਰ 'ਚ ਸੀ। ਮੀਡੀਆ ਰਿਪੋਰਟਸ ਅਨੁਸਾਰ, ਪਰਿਵਾਰ ਦੇ ਹੋਰ ਮੈਂਬਰ ਵੀ ਹਸਪਤਾਲ ਪਹੁੰਚ ਗਏ ਹਨ। ਫਿਲਹਾਲ ਆਮਿਰ ਖ਼ਾਨ ਦੀ ਮਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਜਯਾ ਬੱਚਨ ਦਾ ਦੋਹਤੀ ਨਵਿਆ ਨੂੰ ਲੈ ਕੇ ਅਜੀਬੋ-ਗਰੀਬ ਬਿਆਨ, ਕਿਹਾ- ਬਿਨਾਂ ਵਿਆਹ ਕਰਵਾਏ ਵੀ ਬਣ ਸਕਦੀ ਹੈ ਮਾਂ

ਦੱਸ ਦਈਏ ਕਿ ਆਮਿਰ ਖ਼ਾਨ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਖ਼ਬਰਾਂ ਮੁਤਾਬਕ, ਆਮਿਰ ਖ਼ਾਨ ਦੀ ਮਾਂ ਦਾ ਬ੍ਰੀਚ ਕੈਂਡੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਮਾਂ ਦੀ ਨਬਜ਼ ਸਥਿਰ ਹੈ। ਹਾਲਾਤ ਨੂੰ ਦੇਖਦੇ ਹੋਏ ਖ਼ਾਨ ਪਰਿਵਾਰ ਚਾਹੁੰਦਾ ਹੈ ਕਿ ਜ਼ੀਨਤ ਦੀ ਸਿਹਤ ਨੂੰ ਲੈ ਕੇ ਅਫ਼ਵਾਹਾਂ ਨਾ ਫੈਲਾਈਆਂ ਜਾਣ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੀ ਹਵੇਲੀ ਪਹੁੰਚੇ ਦਰਸ਼ਨ ਔਲਖ, ਪੋਸਟ ਸਾਂਝੀ ਕਰਦਿਆਂ ਕਿਹਾ- 5 ਮਹੀਨੇ ਹੋ ਗਏ ਕੋਈ ਇਨਸਾਫ਼ ਨਹੀਂ ਮਿਲਿਆ

ਆਮਿਰ ਖ਼ਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ 'ਲਾਲ ਸਿੰਘ ਚੱਢਾ' ਰਿਲੀਜ਼ ਹੋਈ ਸੀ। ਇਸ ਫ਼ਿਲਮ 'ਚ ਉਨ੍ਹਾਂ ਨਾਲ ਕਰੀਨਾ ਕਪੂਰ ਖ਼ਾਨ ਨੇ ਮੁੱਖ ਭੂਮਿਕਾ ਨਿਭਾਈ ਸੀ। 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਕੁਝ ਜ਼ਿਆਦਾ ਕਮਾਲ ਨਹੀਂ ਦਿਖਾ ਸਕੀ ਪਰ ਹਾਲ ਹੀ 'ਚ ਇਹ ਫ਼ਿਲਮ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


author

sunita

Content Editor

Related News