ਅਦਾਕਾਰ ਆਮਿਰ ਖਾਨ ਨੇ ਤੁਰਕੀ ਦੀ ਫਸਟ ਲੇਡੀ ਨਾਲ ਕੀਤੀ ਮੁਲਾਕਾਤ, ਤਸਵੀਰਾਂ ਵਾਇਰਲ

Tuesday, Aug 18, 2020 - 09:51 AM (IST)

ਅਦਾਕਾਰ ਆਮਿਰ ਖਾਨ ਨੇ ਤੁਰਕੀ ਦੀ ਫਸਟ ਲੇਡੀ ਨਾਲ ਕੀਤੀ ਮੁਲਾਕਾਤ, ਤਸਵੀਰਾਂ ਵਾਇਰਲ

ਮੁੰਬਈ (ਬਿਊਰੋ) : ਕੁਝ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਆਪਣੀ ਆਉਣ ਵਾਲੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਰਹਿੰਦੀ ਸ਼ੂਟਿੰਗ ਲਈ ਤੁਰਕੀ ਪਹੁੰਚੇ ਸਨ। ਆਮਿਰ ਖਾਨ ਜਲਦ ਹੀ ਉੱਥੇ ਸ਼ੂਟਿੰਗ ਸ਼ੁਰੂ ਕਰਨਗੇ ਪਰ ਉਸ ਤੋਂ ਪਹਿਲਾਂ ਆਮਿਰ ਖ਼ਾਨ ਤੁਰਕੀ ਦੇ ਰਾਸ਼ਟਰਪਤੀ ਦੀ ਪਤਨੀ Emine Erdogan ਨਾਲ ਮਿਲੇ। ਸੋਸ਼ਲ ਮੀਡੀਆ 'ਤੇ ਦੋਵਾਂ ਦੀ ਮੁਲਾਕਾਤ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। Emine Erdogan ਨੇ ਟਵੀਟ ਕਰ ਆਮਿਰ ਖ਼ਾਨ ਨਾਲ ਮੁਲਾਕਾਤ ਲਈ ਖੁਸ਼ੀ ਜ਼ਾਹਿਰ ਕੀਤੀ ਹੈ।
PunjabKesari
Emine Erdogan ਨੇ ਲਿਖਿਆ, ਮੈਨੂੰ ਦੁਨੀਆ ਦੇ ਮਸ਼ਹੂਰ ਇੰਡੀਅਨ ਅਦਾਕਾਰ ਆਮਿਰ ਖ਼ਾਨ ਨਾਲ ਮਿਲਣ ਦਾ ਸੁਨਹਿਰੀ ਮੌਕਾ ਮਿਲਿਆ। ਫ਼ਿਲਮ ਮੇਕਰ ਤੇ ਨਿਰਦੇਸ਼ਕ ਇਸਤਾਂਬੁਲ 'ਚ ਹਨ। ਮੈਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਕਿ ਆਮਿਰ ਖ਼ਾਨ ਫ਼ਿਲਮ 'ਲਾਲ ਸਿੰਘ ਚੱਢਾ' ਦੀ ਰਹਿੰਦੀ ਸ਼ੂਟਿੰਗ ਤੁਰਕੀ ਦੇ ਵੱਖ-ਵੱਖ ਹਿੱਸਿਆਂ 'ਚ ਕਰਨਗੇ।
PunjabKesari
ਦੱਸ ਦਈਏ ਕਿ ਪਹਿਲਾਂ ਫਿਲਮ 'ਲਾਲ ਸਿੰਘ ਚੱਢਾ' ਇਸ ਸਾਲ ਕ੍ਰਿਸਮਸ ਮੌਕੇ ਰਿਲੀਜ਼ ਹੋਣੀ ਸੀ ਪਰ ਕੋਰੋਨਾ ਦੀ ਮਾਰ ਇਸ ਫ਼ਿਲਮ ਨੂੰ ਵੀ ਪਈ। ਇਸ ਕਰਕੇ ਫ਼ਿਲਮ ਦੀ ਚਲਦੀ ਸ਼ੂਟਿੰਗ ਨੂੰ ਬੰਦ ਕਰਨਾ ਪਿਆ ਸੀ। ਹੁਣ ਮੇਕਰਸ ਇਸ ਦੀ ਬਾਕੀ ਰਹਿੰਦੀ ਸ਼ੂਟਿੰਗ ਨੂੰ ਤੁਰਕੀ 'ਚ ਫ਼ਿਲਮਾਉਣ ਜਾ ਰਹੇ ਹਨ।
PunjabKesari
ਜਦ ਤਕ ਫ਼ਿਲਮ ਦੀ ਸ਼ੂਟਿੰਗ ਪੂਰੀ ਨਹੀਂ ਹੁੰਦੀ, ਉਦੋਂ ਤਕ ਫ਼ਿਲਮ ਨੂੰ ਰਿਲੀਜ਼ ਕਰਨ ਬਾਰੇ ਸੋਚਿਆ ਨਹੀਂ ਜਾ ਸਕਦਾ ਕਿਉਂਕਿ ਐਡੀਟਿੰਗ ਨੂੰ ਵੀ ਕਾਫ਼ੀ ਸਮਾਂ ਲੱਗ ਜਾਂਦਾ ਹੈ, ਜਿਸ ਕਰਕੇ ਮੇਕਰਸ ਨੇ ਫ਼ਿਲਮ ਦੀ ਰਿਲਿਸਿੰਗ ਨੂੰ ਇੱਕ ਸਾਲ ਅੱਗੇ ਵਧਾ ਦਿੱਤਾ ਹੈ। ਹੁਣ ਫ਼ਿਲਮ 'ਲਾਲ ਸਿੰਘ ਚੱਢਾ' ਕ੍ਰਿਸਮਸ 2021 ਮੌਕੇ ਰਿਲੀਜ਼ ਕੀਤੀ ਜਾਏਗੀ। ਯਾਨੀ ਦਰਸ਼ਕਾਂ ਲਈ ਹੁਣ ਫ਼ਿਲਮ ਦਾ ਇੰਤਜ਼ਾਰ ਕਾਫੀ ਲੰਮਾ ਹੋ ਗਿਆ ਹੈ।


author

sunita

Content Editor

Related News