ਸਿਨੇਮਾਘਰ ਖੁੱਲ੍ਹਣ ਦੇ ਬਾਵਜੂਦ ਇਸ ਸਾਲ ‘ਲਾਲ ਸਿੰਘ ਚੱਢਾ’ ਨੂੰ ਰਿਲੀਜ਼ ਨਹੀਂ ਕਰਨਗੇ ਆਮਿਰ ਖ਼ਾਨ, ਜਾਣੋ ਕਾਰਨ
Monday, Sep 27, 2021 - 02:00 PM (IST)
ਮੁੰਬਈ (ਬਿਊਰੋ)– ਬਾਲੀਵੁੱਡ ਦੇ ਦਿੱਗਜ ਅਦਾਕਾਰ ਆਮਿਰ ਖ਼ਾਨ ਲੰਬੇ ਸਮੇਂ ਤੋਂ ਆਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਉਨ੍ਹਾਂ ਦੀ ਇਹ ਫ਼ਿਲਮ ਆਸਕਰ ਵਿਨਿੰਗ ਫ਼ਿਲਮ ‘ਫਾਰੈਸਟ ਗੰਪ’ ਦਾ ਹਿੰਦੀ ਰੀਮੇਕ ਹਨ। ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਦਾ ਉਨ੍ਹਾਂ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਹੁਣ ਇਸ ਫ਼ਿਲਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।
ਫ਼ਿਲਮ ‘ਲਾਲ ਸਿੰਘ ਚੱਢਾ’ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਨੂੰ ਵੀ ਟਾਲ ਦਿੱਤਾ ਹੈ। ਇਸ ਗੱਲ ਦਾ ਐਲਾਨ ਆਮਿਰ ਖ਼ਾਨ ਨੇ ਆਪਣੇ ਪ੍ਰੋਡਕਸ਼ਨ ਹਾਊਸ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤੀ ਹੈ। ਦਰਅਸਲ ਹਾਲ ਹੀ ’ਚ ਮਹਾਰਾਸ਼ਟਰ ਸਰਕਾਰ ਨੇ 22 ਅਕਤੂਬਰ ਤੋਂ ਸੂਬੇ ਦੇ ਸਾਰੇ ਸਿਨੇਮਾਘਰ ਤੇ ਮਲਟੀਪਲੈਕਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਥੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਿਨੇਮਾਘਰਾਂ ਨੂੰ ਬੰਦ ਕਰਕੇ ਰੱਖਿਆ ਸੀ।
#AamirKhan #KareenaKapoorKhan @Viacom18Studios #AdvaitChandan #AtulKulkarni #PritamDa #AmitabhBhattacharya #LaalSinghChaddha pic.twitter.com/aN5H6fG4dG
— Aamir Khan Productions (@AKPPL_Official) September 26, 2021
ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਬਾਲੀਵੁੱਡ ਫ਼ਿਲਮ ਇੰਡਸਟਰੀ ’ਚ ਖੁਸ਼ੀ ਦੀ ਲਹਿਰ ਹੈ। ਬਾਵਜੂਦ ਇਸ ਦੇ ਆਮਿਰ ਖ਼ਾਨ ਨੇ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਪ੍ਰੋਡਕਸ਼ਨ ਹਾਊਸ ਦੇ ਟਵਿਟਰ ਅਕਾਊਂਟ ’ਤੇ ਪੋਸਟ ਲਿਖ ਕੇ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਡੇਟ ਨੂੰ ਟਾਲਣ ਦਾ ਐਲਾਨ ਕੀਤਾ ਹੈ। ਜਦੋਂ ਆਮਿਰ ਖ਼ਾਨ ਦੀ ਇਹ ਫ਼ਿਲਮ ਅਗਲੇ ਸਾਲ ਵੈਲੇਨਟਾਈਨ ਡੇ ’ਤੇ ਰਿਲੀਜ਼ ਹੋਵੇਗੀ।
ਆਮਿਰ ਨੇ ਆਪਣੇ ਨੋਟ ’ਚ ਲਿਖਿਆ, ‘20 ਅਕਤੂਬਰ ਤੋਂ ਫਿਰ ਤੋਂ ਸਿਨੇਮਾਘਰ ਖੁੱਲ੍ਹ ਰਹੇ ਹਨ, ਸਰਕਾਰ ਦੇ ਇਸ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਪਰ ਮਹਾਮਾਰੀ ਦੇ ਨਤੀਜਿਆਂ ਨੂੰ ਦੇਖਦਿਆਂ ਅਸੀਂ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਨੂੰ ਇਸ ਸਾਲ ਕ੍ਰਿਸਮਸ ’ਤੇ ਰਿਲੀਜ਼ ਕਰਨ ਲਈ ਤਿਆਰ ਨਹੀਂ ਹਾਂ। ਅਸੀਂ ਇਸ ਫ਼ਿਲਮ ਨੂੰ 2022 ’ਚ ਵੈਲੇਨਟਾਈਨ ਡੇ ਮੌਕੇ ਰਿਲੀਜ਼ ਕਰਾਂਗੇ।’ ਸੋਸ਼ਲ ਮੀਡੀਆ ’ਤੇ ਆਮਿਰ ਖ਼ਾਨ ਦੀ ਇਹ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਰਿਕਿਆ ਕੁਮੈਂਟ ਕਰਕੇ ਸਾਂਝੀ ਕਰੋ।