ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਆਮਿਰ ਖ਼ਾਨ, ਫ਼ਿਲਮ ‘ਲਾਲ ਸਿੰਘ ਚੱਢਾ’ ਲਈ ਕੀਤੀ ਅਰਦਾਸ

08/10/2022 1:58:38 PM

ਅੰਮ੍ਰਿਤਸਰ (ਸਰਬਜੀਤ)– ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਆਪਣੀ ਫ਼ਿਲਮ ‘ਲਾਲ ਸਿੰਘ ਚੱਢਾ’ ਰਿਲੀਜ਼ ਹੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਆਮਿਰ ਖ਼ਾਨ ਨੇ ਆਪਣੀ ਫ਼ਿਲਮ ਦੀ ਸਫਲਤਾ ਲਈ ਅਰਦਾਸ ਵੀ ਕਰਵਾਈ।

PunjabKesari

ਦੱਸ ਦੇਈਏ ਕਿ ਆਮਿਰ ਖ਼ਾਨ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਤੇ ਕਿਸੇ ਨੂੰ ਵੀ ਇਸ ਦੀ ਖ਼ਬਰ ਨਹੀਂ ਲੱਗਣ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰਾ ਮੋਨਾ ਸਿੰਘ ਤੇ ਕਈ ਕਰਿਊ ਮੈਂਬਰ ਵੀ ਮੌਜੂਦ ਰਹੇ।

PunjabKesari

ਉਥੇ ਆਮਿਰ ਖ਼ਾਨ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ ਤੇ ਲੋਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ। ਕੁਝ ਦਿਨ ਪਹਿਲਾਂ ਆਮਿਰ ਖ਼ਾਨ ਜਲੰਧਰ ਪਹੁੰਚੇ ਸਨ। ਜਲੰਧਰ ਵਿਖੇ ਉਨ੍ਹਾਂ ਨੇ ਐੱਸ. ਜੀ. ਪੀ. ਸੀ. ਦੀ ਰਿਸਰਚ ਕਮੇਟੀ ਤੇ ਸਿੱਖ ਸੰਗਠਨਾਂ ਦੇ ਮੈਂਬਰਾਂ ਨੂੰ ਇਕੱਠਿਆਂ ਕਰਕੇ ਫ਼ਿਲਮ ਦਿਖਾਈ ਸੀ।

PunjabKesari

ਫ਼ਿਲਮ ਦੇਖਣ ਤੋਂ ਬਾਅਦ ਕਮੇਟੀ ਤੇ ਮੈਂਬਰਾਂ ਨੇ ਫ਼ਿਲਮ ਦੀ ਰਿਲੀਜ਼ ਨੂੰ ਹਰੀ ਝੰਡੀ ਦਿੱਤੀ ਸੀ। ਇਸ ਫ਼ਿਲਮ ਦਾ ਦੇਸ਼ ਭਰ ’ਚ ਬਾਈਕਾਟ ਕੀਤਾ ਜਾ ਰਿਹਾ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News