ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਬਿਆਨ ਨੂੰ ਲੈ ਕੇ ‘ਆਪ’ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ

Thursday, Aug 29, 2024 - 01:21 PM (IST)

ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਬਿਆਨ ਨੂੰ ਲੈ ਕੇ ‘ਆਪ’ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਸ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਬਿਆਨ ਕੋਈ ਨਵਾਂ ਨਹੀਂ ਹੈ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ। ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (‘ਆਪ’ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ‘ਆਪ’ ਆਗੂਆਂ ਤੇ ਵਲੰਟੀਅਰਾਂ ਨੇ ਰੋਸ-ਮੁਜ਼ਾਹਰੇ ’ਚ ਸ਼ਮੂਲੀਅਤ ਕੀਤੀ ਤੇ ਸੰਸਦ ਮੈਂਬਰ ਕੰਗਨਾ ਰਣੌਤ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਖ਼ਬਰ ਵੀ ਪੜ੍ਹੋ -ਇਸ ਅਦਾਕਾਰਾ ਨੇ ਨਮਾਜ਼- ਕੁਰਾਨ 'ਤੇ ਦਿੱਤਾ ਅਜਿਹਾ ਬਿਆਨ, ਹੋ ਗਈ ਟਰੋਲ

‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਇਹ ਇਕ ਅਹਿਮ ਜ਼ਿੰਮੇਵਾਰੀ ਹੈ, ਉਹ ਕਿਸੇ ਇਕ ਸਮੂਹ ਜਾਂ ਦੂਜੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਬੇਤੁਕੇ ਬਿਆਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਭਾਜਪਾ ਆਗੂ ਨੇ ਸਾਡੇ ਕਿਸਾਨਾਂ ਵਿਰੁੱਧ ਅਜਿਹਾ ਬਿਆਨ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਭਾਜਪਾ ਆਗੂ ਲਗਾਤਾਰ ਸਾਡੇ ਕਿਸਾਨਾਂ ਵਿਰੁੱਧ ਭੰਡੀ ਪ੍ਰਚਾਰ ਕਰਨ ਲਈ ਬਿਆਨਬਾਜ਼ੀ ਕਰਦੇ ਰਹੇ। ਕੰਗਨਾ ਰਣੌਤ ਦੀ ਤਾਜ਼ਾ ਟਿੱਪਣੀ ਵੀ ਸਾਡੇ ਕਿਸਾਨਾਂ ਪ੍ਰਤੀ ਅਪਮਾਨਜਨਕ ਹੈ ਅਤੇ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਹਰਿਆਣਾ, ਮਹਾਰਾਸ਼ਟਰ ਤੇ ਝਾਰਖੰਡ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੰਗਨਾ ਦੇ ਬਿਆਨ ਤੋਂ ਦੂਰੀ ਬਣਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ -ਕਮਰੇ 'ਚ ਬੁਲਾਇਆ, ਇਸ ਅਦਾਕਾਰ ਨਾਲ ਹੋਈ ਜ਼ਬਰਦਸਤੀ ਦੀ ਕੋਸ਼ਿਸ਼

ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਭਾਜਪਾ ਨੂੰ ਕੰਗਨਾ ਰਣੌਤ ਨੂੰ ਝਾੜ ਪਾਉਣ ਦਾ ਡਰਾਮਾ ਕਰਨ ਦੀ ਬਜਾਏ ਉਸ ਨੂੰ ਪਾਰਟੀ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਤੇ ਸਾਡੇ ਅੰਨਦਾਤਾ ਨੂੰ ਬਦਨਾਮ ਕਰਨ ਲਈ ਉਨ੍ਹਾਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨੀ ਚਾਹੀਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News