ਅਭਿਸ਼ੇਕ ਬੱਚਨ ਨਾਲ ਹਸਪਤਾਲ 'ਚ ਹੁੰਦਾ ਹੈ ਇਸ ਤਰ੍ਹਾਂ ਦਾ ਵਤੀਰਾ, ਪੋਸਟ ਸਾਂਝੀ ਕਰਕੇ ਦੱਸਿਆ ਹਾਲ

08/06/2020 5:18:58 PM

ਮੁੰਬਈ (ਬਿਊਰੋ) — ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਕੋਰੋਨਾ ਦਾ ਇਲਾਜ਼ ਕਰਵਾਉਂਦੇ ਹੋਏ ਹਸਪਤਾਲ 'ਚ 26 ਦਿਨ ਤੋਂ ਵੱਧ ਹੋ ਗਏ ਹਨ। ਇਸ ਸਭ ਦੇ ਚੱਲਦਿਆਂ ਅਭਿਸ਼ੇਕ ਬੱਚਨ ਨੇ ਹਸਪਤਾਲ ਤੋਂ ਆਪਣੇ Care Board ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਵੇਖਿਆ ਜਾ ਸਕਦਾ ਹੈ ਕਿ ਅਭਿਸ਼ੇਕ ਬੱਚਨ ਦੀ ਹਸਪਤਾਲ 'ਚ ਡੇਲੀ ਰੁਟੀਨ ਕੀ ਹੁੰਦੀ ਹੈ। ਅਭਿਸ਼ੇਕ ਬੱਚਨ ਨੇ ਲਿਖਿਆ ਕਿ ਹਸਪਤਾਲ 'ਚ ਉਨ੍ਹਾਂ ਦਾ 26ਵਾਂ ਦਿਨ ਹੈ ਅਤੇ ਕੋਈ ਡਿਸਚਾਰਜ ਪਲਾਨ ਨਹੀਂ ਹੈ। ਇਸ ਦੇ ਨਾਲ ਹੀ ਉਸ ਬੋਰਡ 'ਚ ਅਭਿਸ਼ੇਕ ਬੱਚਨ ਦਾ ਡਾਈਟ ਪਲਾਨ ਤੇ ਕੇਅਰ ਟੀਮ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਖ਼ਬਰ ਪੜ੍ਹੋ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਰਾਇਣ ਰਾਣੇ ਦਾ ਦਾਅਵਾ ਦਿਸ਼ਾ ਸਾਨਿਆਲ ਦਾ ਰੇਪ ਤੋਂ ਬਾਅਦ ਹੋਇਆ ਸੀ ਕਤਲ 

ਦੱਸਣਯੋਗ ਹੈ ਕਿ 11 ਜੁਲਾਈ ਨੂੰ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਕਰੀਬ 3 ਹਫ਼ਤਿਆਂ ਤੋਂ ਵੱਧ ਸਮੇਂ ਬਾਅਦ ਯਾਨੀ 2 ਅਗਸਤ ਨੂੰ ਅਮਿਤਾਭ ਬੱਚਨ ਦਾ ਕੋਰੋਨਾ ਟੈਸਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਪਰ ਅਭਿਸ਼ੇਕ ਬੱਚਨ ਅਜੇ ਵੀ ਹਸਪਤਾਲ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾ ਅਭਿਸ਼ੇਕ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਤੇ ਧੀ ਅਰਾਧਿਆ ਬੱਚਨ ਦਾ ਵੀ ਕੋਰੋਨਾ ਟੈਸਟ ਨੈਗੇਟਿਵ ਆ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਸੀ।

 
 
 
 
 
 
 
 
 
 
 
 
 
 

Hospital day :26 Discharge plan: NO! 😡 Come on Bachchan, you can do it!! 💪🏽 #believe

A post shared by Abhishek Bachchan (@bachchan) on Aug 5, 2020 at 9:19am PDT

ਇਹ ਖ਼ਬਰ ਪੜ੍ਹੋ : ਬਾਲੀਵੁੱਡ 'ਚ ਨਹੀਂ ਰੁਕ ਰਿਹਾ ਖ਼ੁਦਕੁਸ਼ੀਆਂ ਦਾ ਸਿਲਸਿਲਾ, ਹੁਣ ਇਸ ਅਦਾਕਾਰ ਨੇ ਲਿਆ ਫਾਹਾ 

ਦੱਸ ਦਈਏ ਕਿ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਪਿਛਲੇ ਕੁਝ ਦਿਨ ਪਹਿਲਾ ਨੈਗੇਟਿਵ ਆਈ ਸੀ।  ਇਸ ਤੋਂ ਬਾਅਦ ਅਮਿਤਾਭ ਬੱਚਨ ਨੇ ਟਵੀਟ ਕਰਕੇ ਸਾਰੀਆਂ ਦਾ ਧੰਨਵਾਦ ਕੀਤਾ। ਅਮਿਤਾਭ ਦੀ ਰਿਪੋਰਟ ਨੈਗੇਟਿਵ ਆਉਣ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਟਵੀਟ ਕਰ ਕੇ ਦਿੱਤੀ ਸੀ।11 ਜੁਲਾਈ ਨੂੰ ਨਾਨਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਤੇ ਹੁਣ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਅਮਿਤਾਭ ਦੀ ਰਿਪੋਰਟ ਨੈਗੇਟਿਵ ਆੳੇੁਣ 'ਤੇ ਉਨ੍ਹਾਂ ਦੇ ਫੈਨਜ਼ 'ਚ ਖੁਸ਼ੀ ਦੀ ਲਹਿਰ ਹੈ।

ਇਹ ਖ਼ਬਰ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਨਿਆ ਸ਼ਰਮਾ ਦੀਆਂ ਇਹ ਤਸਵੀਰਾਂ


sunita

Content Editor

Related News