JNU ’ਚ ਸਾਬਰਮਤੀ ਰਿਪੋਰਟ ਦੀ ਸਕ੍ਰੀਨਿੰਗ ਦੌਰਾਨ ਹੰਗਾਮਾ, ਵਿਦਿਆਰਥੀਆਂ ’ਤੇ ਪਥਰਾਅ, ਕਈ ਜ਼ਖਮੀ
Friday, Dec 13, 2024 - 05:25 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਵਿਚ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੀ ਸਕ੍ਰੀਨਿੰਗ ਦੌਰਾਨ ਹੰਗਾਮਾ ਹੋ ਗਿਆ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੈਂਪਸ ’ਚ ਸਾਬਰਮਤੀ ਰਿਪੋਰਟ ਫਿਲਮ ਦੀ ਸਕ੍ਰੀਨਿੰਗ ਦੌਰਾਨ ਬਾਹਰੋਂ ਪਥਰਾਅ ਕੀਤਾ ਗਿਆ, ਜਿਸ ’ਚ ਕੁਝ ਵਿਦਿਆਰਥੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਦਿਲਜੀਤ ਬਣੇ ਬਾਲੀਵੁੱਡ ਦੇ 'ਡੌਨ', ਸ਼ਾਹਰੁਖ ਨੇ ਕਿਹਾ- ਤੂੰ ਕਦੇ ਵੀ ਮੇਰੇ ਤੱਕ ਨਹੀਂ ਪਹੁੰਚ ਸਕੇਗਾ...
ਜੇ. ਐੱਨ. ਯੂ. ਦੇ ਏ. ਵੀ. ਬੀ. ਪੀ. ਵਿੰਗ ਦੇ ਪ੍ਰਧਾਨ ਰਾਜੇਸ਼ਵਰ ਕਾਂਤ ਦੂਬੇ ਨੇ ਕਿਹਾ ਕਿ ਕੁਝ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਕ੍ਰੀਨਿੰਗ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ, ਪਰ ਕੁਝ ਸਮੇਂ ਬਾਅਦ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ। ਦੂਬੇ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਸੈਂਕੜੇ ਵਿਦਿਆਰਥੀ ਫਿਲਮ ਦੇਖ ਰਹੇ ਸਨ ਜਦੋਂ ਕੁਝ ਲੋਕਾਂ ਨੇ ਉਨ੍ਹਾਂ ’ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਯੂਨੀਵਰਸਿਟੀ ਪ੍ਰਸ਼ਾਸਨ ਜਾਂ ਵਿਦਿਆਰਥੀ ਯੂਨੀਅਨ ਦੀ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।