ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ Action ! ਮਾਨਸਾ ਪੁਲਸ ਨੇ ਦਰਜ ਕੀਤੀ FIR

Monday, Feb 16, 2026 - 01:53 PM (IST)

ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ Action ! ਮਾਨਸਾ ਪੁਲਸ ਨੇ ਦਰਜ ਕੀਤੀ FIR

ਮਾਨਸਾ (ਸੰਦੀਪ ਮਿੱਤਲ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਵਿੱਢੀ ਗਈ ਮੁਹਿੰਮ ਰੰਗ ਲਿਆਉਂਦੀ ਨਜ਼ਰ ਆ ਰਹੀ ਹੈ। ਸੂਤਰਾਂ ਮੁਤਾਬਾਕ ਮਾਨਸਾ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਦਿੱਤੇ ਗਏ ਧਰਨੇ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਇਸ ਮਾਮਲੇ ਵਿੱਚ FIR ਦਰਜ ਕਰ ਲਈ ਗਈ ਹੈ।

ਇਹ ਵੀ ਪੜ੍ਹੋ: 'ਜੇ 5 ਮਿੰਟਾਂ 'ਚ..!', ਬੱਬੂ ਮਾਨ ਦੇ Live Show 'ਚ ਪੈ ਗਿਆ ਪੰਗਾ ! SP ਨੇ ਸਟੇਜ ਤੋਂ ਖੜ੍ਹ ਦੇ'ਤੀ Warning

ਵਿੱਤੀ ਲੈਣ-ਦੇਣ ਦਾ ਮਾਮਲਾ

ਦੱਸ ਦੇਈਏੇ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਸਿੱਧੂ ਦੇ ਕੰਮਾਂ ਅਤੇ ਕਮਾਈ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਹੇਰਾਫੇਰੀ ਕੀਤੀ ਗਈ ਹੈ। ਪਰਿਵਾਰ ਨੇ ਮੂਸੇਵਾਲਾ ਦੇ ਕਰੀਬੀ ਰਹੇ ਮਿਊਜ਼ਿਕ ਪ੍ਰਮੋਟਰ ਬੰਟੀ ਬੈਂਸ ਅਤੇ ਵਨ ਡਿਜੀਟਲ ਐਂਟਰਟੇਨਮੈਂਟ ਕੰਪਨੀ ਦੇ ਮਾਲਕ ਸ਼ਬੀਰ ਮੋਮਿਨ ਖਿਲਾਫ ਕਰਵਾਈ ਦੀ ਮੰਗ ਕੀਤੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਹ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਪੁਲਸ ਕੋਲ ਚੱਕਰ ਕੱਟ ਰਹੇ ਸਨ, ਪਰ ਕੋਈ ਸੁਣਵਾਈ ਨਹੀਂ ਹੋ ਰਹੀ ਸੀ। ਅਖੀਰ ਮਜਬੂਰ ਹੋ ਕੇ ਉਨ੍ਹਾਂ ਨੂੰ ਮਾਨਸਾ ਦੇ ਐਸ.ਐਸ.ਪੀ. ਦਫਤਰ ਦੇ ਬਾਹਰ ਧਰਨੇ 'ਤੇ ਬੈਠਣਾ ਪਿਆ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਪਾਈ ਘੁੱਟ ਕੇ ਜੱਫੀ

PunjabKesari

FIR ਵਿੱਚ ਕਿਸਦੇ ਨਾਮ? ਸਸਪੈਂਸ ਬਰਕਰਾਰ

ਸੂਤਰਾਂ ਮੁਤਾਬਾਕ ਪੁਲਸ ਨੇ FIR ਦਰਜ ਕਰ ਲਈ ਹੈ, ਪਰ ਅਜੇ ਤੱਕ ਅਧਿਕਾਰਤ ਤੌਰ 'ਤੇ ਇਹ ਸਾਹਮਣੇ ਨਹੀਂ ਆਇਆ ਹੈ ਕਿ ਇਸ ਵਿੱਚ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਕਿਹੜੇ-ਕਿਹੜੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜੇਲ੍ਹ ਦੀਆਂ ਸਲਾਖਾਂ ਪਿੱਛੇ 'ਕਾਮੇਡੀ ਕਿੰਗ'; ਕੀ ਅੱਜ ਮਿਲੇਗੀ ਰਾਜਪਾਲ ਯਾਦਵ ਨੂੰ ਰਾਹਤ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News