ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

Thursday, Nov 17, 2022 - 11:22 AM (IST)

ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਅੰਮ੍ਰਿਤਸਰ (ਸਰਬਜੀਤ ) - ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ।

PunjabKesari

ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਉਨ੍ਹਾਂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ।

PunjabKesari

ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਵਾਂ।

PunjabKesari

ਇਸ ਤੋਂ ਇਲਾਵਾ ਅਨੁਪਮ ਖੇਰ ਕਿਹਾ ਕਿ ਗੁਰੂ ਘਰ ਪਹੁੰਚ ਕੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

PunjabKesari

ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ, ਜੋ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ।

PunjabKesari

ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਫ਼ਿਲਮ 'ਉਂਚਾਈ' ਰਿਲੀਜ਼ ਹੋਈ ਸੀ, ਜਿਸ 'ਚ ਅਨੁਪਮ ਖੇਰ, ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਡੈਨੀ ਡੇਂਜੋਂਗਪਾ, ਨੀਨਾ ਗੁਪਤਾ, ਸਾਰਿਕਾ ਠਾਕੁਰ ਤੇ ਪਰਣਿਤੀ ਚੋਪੜਾ ਨੇ ਮੁੱਥ ਭੂਮਿਕਾ ਨਿਭਾਈ ਹੈ।

PunjabKesari

ਇਹ ਫ਼ਿਲਮ  4 ਦੋਸਤਾਂ ਦੀ ਕਹਾਣੀ ਹੈ, ਜਿਸ ’ਚ ਇਕ ਦੀ ਮੌਤ ਹੋ ਜਾਣ ਤੋਂ ਬਾਅਦ ਬਾਕੀ 3 ਬਜ਼ੁਰਗ ਚੌਥੇ ਦੋਸਤ ਦੀ ਖੁਆਹਿਸ਼ ਪੂਰੀ ਕਰਨ ਲਈ ਮਾਊਂਟ ਐਵਰੈਸਟ ’ਤੇ ਚੜ੍ਹਨ ਦਾ ਫ਼ੈਸਲਾ ਕਰਦੇ ਹਨ।

PunjabKesari

‘ਉਂਚਾਈ’ ਫ਼ਿਲਮ ਨੂੰ ਸੂਰਜ ਬੜਜਾਤੀਆ ਨੇ ਡਾਇਰੈਕਟ ਕੀਤਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਨੂੰ ਆਪਣੀਆਂ ਪਰਿਵਾਰਕ ਫ਼ਿਲਮਾਂ ਨਾਲ ਐਂਟਰਟੇਨ ਕਰਦੇ ਆ ਰਹੇ ਹਨ।

PunjabKesari

PunjabKesari

PunjabKesari

PunjabKesari

PunjabKesari


author

sunita

Content Editor

Related News